International

ਕੈਨੇਡਾ: ਵਿਆਹ 'ਚ ਸ਼ਾਮਲ ਹੋਏ 16 ਮਹਿਮਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ

    20 November 2020

ਕੈਨੇਡਾ ਦੇ ਸੂਬੇ ਓਂਟਾਰੀਓ ਦੇ ਕਿੰਗ ਟਾਊਨਸ਼ਿਪ ਵਿਚ ਇਕ ਵਿਆਹ ਸਮਾਗਮ ਹੋਇਆ ਸੀ, ਜਿਸ ਵਿਚ ਸ਼ਾਮਲ ਹੋਣ ਵਾਲੇ ਲਗਭਗ 16 ਮਹਿਮਾਨ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ। ਮੰਗਲਵਾਰ ਨੂੰ ਮਿਲੀ ਜਾਣਕਾਰੀ ਮੁਤਾਬਕ 6 ਅਤੇ 7 ਨਵੰਬਰ ਨੂੰ ਹੋਏ ਵਿਆਹ ਸਮਾਗਮਾਂ ਵਿਚ ਕਈ ਲੋਕ ਕੋਰੋਨਾ ਦੇ ਸ਼ਿਕਾਰ ਹੋ ਗਏ। ਪਹਿਲਾਂ ਜਾਣਕਾਰੀ ਮਿਲੀ ਸੀ ਕਿ 9 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਪਰ ਬਾਅਦ ਵਿਚ 7 ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 16 ਹੋ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਹੋਰ ਕਈ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆ ਸਕਦੀ ਹੈ। ਫਿਲਹਾਲ ਇਸ ਵਿਆਹ ਸਮਾਗਮ ਵਿਚ ਸ਼ਾਮਲ ਹੋਏ ਕਈ ਲੋਕ ਇਕਾਂਤਵਾਸ ਕੀਤੇ ਗਏ ਹਨ। 

ਅਧਿਕਾਰੀਆਂ ਨੇ ਦੱਸਿਆ ਕਿ ਇਸ ਦਾ ਸਪੱਸ਼ਟ ਅਰਥ ਹੈ ਕਿ ਕੁਝ ਲੋਕ ਪਹਿਲਾਂ ਹੀ ਕੋਰੋਨਾ ਵਾਇਰਸ ਦੇ ਸ਼ਿਕਾਰ ਸਨ ਤੇ ਉਨ੍ਹਾਂ ਨੇ ਵਿਆਹ ਵਿਚ ਸ਼ਾਮਲ ਹੋ ਕੇ ਹੋਰ ਕਈਆਂ ਨੂੰ ਇਸ ਨਾਲ ਪੀੜਤ ਕਰ ਦਿੱਤਾ। ਵਿਆਹ ਵਿਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਦੀ ਪਛਾਣ ਕਰ ਲਈ ਗਈ ਹੈ। ਇਹ ਸਾਰੇ ਯਾਰਕ, ਪੀਲ ਅਤੇ ਟੋਰਾਂਟੋ ਨਾਲ ਸਬੰਧਤ ਹਨ। ਇੱਥੇ ਪਹਿਲਾਂ ਹੀ ਕੋਰੋਨਾ ਦੀ ਮਾਰ ਸਭ ਤੋਂ ਵੱਧ ਪੈ ਰਹੀ ਹੈ। ਫਿਲਹਾਲ ਬਾਕੀ ਲੋਕਾਂ ਨੂੰ 14 ਦਿਨਾਂ ਲਈ ਇਕਾਂਤਵਾਸ ਰਹਿਣ ਦੀ ਸਲਾਹ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਓਂਟਾਰੀਓ ਵਿਚ ਵੱਡੀ ਗਿਣਤੀ ਵਿਚ ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਹਨ ਤੇ ਇਨ੍ਹਾਂ ਵਿਚੋਂ ਵਿਆਹਾਂ-ਪਾਰਟੀਆਂ ਨਾਲ ਜੁੜੇ ਕਈ ਮਾਮਲੇ ਹਨ। 

ਯਾਰਕ ਪਬਲਿਕ ਸਿਹਤ ਅਧਿਕਾਰੀਆਂ ਨੇ ਦੱਸਿਆ ਸੀ ਕਿ ਬੀਤੇ ਹਫ਼ਤਿਆਂ ਵਿਚ ਵਾਉਘਾਨ ਵਿਚ ਹੋਏ 3 ਵਿਆਹ ਸਮਾਗਮਾਂ ਵਿਚ ਸ਼ਾਮਲ 61 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਸਨ। ਇਸ ਦੇ ਬਾਵਜੂਦ ਵਿਆਹਾਂ ਨਾਲ ਸਬੰਧਤ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ।

Related Posts

0 Comments

    Be the one to post the comment

Leave a Comment