International

ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ, SC ਅੱਜ ਫਿਰ ਕਰੇਗਾ ਸੁਣਵਾਈ

    12 January 2021

ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਕੜਾਕੇ ਦੀ ਠੰਡ ’ਚ ਡਟੇ ਹੋਏ ਹਨ। ਅੱਜ ਕਿਸਾਨ ਅੰਦਲੋਨ 48ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਕਿ ਮੰਗਲਵਾਰ ਦਾ ਦਿਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੁਪਰੀਮ ਕੋਰਟ ਖੇਤੀ ਕਾਨੂੰਨਾਂ ਅਤੇ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ’ਤੇ ਅੱਜ ਆਪਣਾ ਫ਼ੈਸਲਾ ਸੁਣਾਏਗਾ। ਕੋਰਟ ਨੇ ਸੋਮਵਾਰ ਨੂੰ ਖੇਤੀ ਕਾਨੂੰਨਾਂ ਨੂੰ ਹੋਲਡ ਕੀਤੇ ਜਾਣ ਦੇ ਸੰਕੇਤ ਦਿੱਤੇ ਹਨ। ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਤੁਸੀਂ ਨਵੇਂ ਖੇਤੀ ਕਾਨੂੰਨਾਂ ਨੂੰ ਹੋਲਡ ਕਰੋਗੇ, ਜੇਕਰ ਨਹੀਂ ਤਾਂ ਇਹ ਰੋਕ ਅਸੀਂ ਲਾਵਾਂਗੇ।ਇਸ ਦਰਮਿਆਨ ਕੇਂਦਰ ਸਰਕਾਰ ਵਲੋਂ ਸੋਮਵਾਰ ਨੂੰ ਦੇਰ ਸ਼ਾਮ ਇਕ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਖੇਤੀ ਕਾਨੂੰਨ ਬਣਨ ਤੋਂ ਪਹਿਲਾਂ ਵਿਆਪਕ ਪੱਧਰ ’ਤੇ ਚਰਚਾ ਕੀਤੀ ਗਈ ਸੀ। ਸਰਕਾਰ ਨੇ ਕਿਹਾ ਕਿ ਕਾਨੂੰਨ ਜਲਦਬਾਜ਼ੀ ’ਚ ਨਹੀਂ ਬਣੇ ਹਨ, ਸਗੋਂ ਇਹ ਤਾਂ ਦੋ ਦਹਾਕਿਆਂ ਦੇ ਸਲਾਹ-ਮਸ਼ਵਰੇ ਦਾ ਨਤੀਜਾ ਹੈ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਦੇ ਸਕੱਤਰ ਸੰਜੇ ਅਗਰਵਾਲ ਵਲੋਂ 45 ਪੰਨਿਆਂ ਦਾ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਝਾੜ ਪਾਈ ਗਈ ਸੀ ਕਿ ਉਹ ਕਿਸਾਨ ਅੰਦੋਲਨ ਨੂੰ ਠੀਕ-ਢੰਗ ਨਾਲ ਨਹੀਂ ਨਿਪਟਾ ਰਹੀ। ਕੋਰਟ ਨੇ ਕਿਹਾ ਸੀ ਕਿ ਅੰਦੋਲਨ ਕਰ ਰਹੇ ਕਿਸਾਨ ਠੰਡ ’ਚ ਬੈਠੇ ਹਨ। ਹਾਲਾਤ ਖਰਾਬ ਹੁੰਦੇ ਜਾ ਰਹੇ ਹਨ, ਲੋਕ ਮਰ ਰਹੇ ਹਨ। ਅਸੀਂ ਮਾਹਰ ਕਮੇਟੀ ਬਣਾਉਣਾ ਚਾਹੁੰਦੇ ਹਾਂ, ਉਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੋਕੇ ਨਹੀਂ ਤਾਂ ਅਸੀਂ ਐਕਸ਼ਨ ਲਵਾਂਗੇ। ਇਸ ਲਈ ਬੀਤੇ ਦਿਨ ਕਮੇਟੀ ਲਈ ਨਾਵਾਂ ਦੀ ਮੰਗ ਕੀਤੀ ਗਈ ਸੀ। ਕਿਸਾਨਾਂ ਨੇ ਹਾਲਾਂਕਿ ਕਿਸੇ ਵੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਅੱਜ ਹਰ ਕਿਸੇ ਦੀ ਨਜ਼ਰ ਹੈ। Related Posts

0 Comments

    Be the one to post the comment

Leave a Comment