International

ਬੜਗਾਮ 'ਚ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਈਆਂ

    16 October 2020

 ਜੰਮੂ-ਕਸ਼ਮੀਰ 'ਚ ਸੁਰੱਖਿਆ ਦਸਤਿਆਂ 'ਤੇ ਅੱਤਵਾਦੀ ਹਮਲੇ ਘੱਟ ਹੁੰਦੇ ਦਿਖਾਈ ਨਹੀਂ ਦੇ ਰਹੇ ਹਨ। ਅੱਤਵਾਦੀਆਂ ਨੇ ਇਕ ਵਾਰ ਫਿਰ ਸੁਰੱਖਿਆ ਦਸਤਿਆਂ ਦੇ ਇਕ ਦਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆਂ। ਹਾਲਾਂਕਿ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਬੜਗਾਮ 'ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਦੇ ਇਕ ਦਲ 'ਤੇ ਗੋਲੀਆਂ ਚਲਾਈਆਂ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਰੁਕ ਗਈ। ਉਨ੍ਹਾਂ ਨੇ ਦੱਸਿਆ ਕਿ ਚੰਦੂਰਾ ਇਲਾਕੇ ਦੇ ਹਾਰਦੇਪੋਰਾ 'ਚ ਇਕ ਬਗੀਚੇ ਤੋਂ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਇਲਾਕੇ ਨੂੰ ਘੇਰ ਕੇ ਅੱਤਵਾਦੀਆਂ ਦੀ ਭਾਲ ਕੀਤੀ ਗਈ। ਇਸ ਦੌਰਾਨ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


Related Posts

0 Comments

    Be the one to post the comment

Leave a Comment