International

ਹੁਣ ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਨੂੰ ਹੋਇਆ ਕੋਰੋਨਾ

    21 November 2020

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਉਨ੍ਹਾਂ ਦੇ ਬੁਲਾਰੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।ਬੁਲਾਰੇ ਨੇ ਦੱਸਿਆ ਕਿ ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰਿਪੋਰਟ ਆਉਣ ਦੇ ਬਾਅਦ ਤੋਂ ਉਹ ਆਪਣੇ ਕੈਬਨ ਵਿਚ ਇਕਾਂਤਵਾਸ ਵਿਚ ਹਨ। ਬੁਲਾਰੇ ਨੇ ਕਿਹਾ, 'ਹੁਣ ਤੱਕ ਉਨ੍ਹਾਂ ਵਿਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਸਾਰੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ। ਟਰੰਪ ਜੂਨੀਅਰ (42) ਤੋਂ ਪਹਿਲਾਂ ਉਨ੍ਹਾਂ ਦੇ ਛੋਟੇ ਭਰਾ ਬੈਰੋਨ, ਪਿਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕੀ ਪ੍ਰਥਮ ਮਹਿਲਾ ਮੇਲਾਨੀਆ ਵੀ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ।


Related Posts

0 Comments

    Be the one to post the comment

Leave a Comment