International

ਵਿਸਕੌਨਸਿਨ ਦੇ ਸ਼ਾਪਿੰਗ ਮਾਲ 'ਚ ਅੰਨ੍ਹੇਵਾਹ ਗੋਲੀਬਾਰੀ, 8 ਲੋਕ ਜ਼ਖ਼ਮੀ

    21 November 2020

ਸੰਯੁਕਤ ਰਾਜ ਅਮਰੀਕਾ ਦੇ ਵਿਸਕੌਨਸਿਨ ਵਿਚ ਇਕ ਸ਼ਾਪਿੰਗ ਮਾਲ ਅੰਦਰ ਗੋਲੀਬਾਰੀ ਹੋਣ ਦੀ ਖ਼ਬਰ ਹੈ। ਇਕ ਹਥਿਆਰਬੰਦ ਹਮਲਾਵਰ ਨੇ ਮਾਇਫੇਅਰ ਮਾਲ ਵਿਚ ਅੰਨ੍ਹੇਵਾਹ ਗੋਲੀਆਂ ਚਲਾਈਆਂ ਹਨ, ਜਿਸ ਨਾਲ ਘੱਟੋ-ਘੱਟ 8 ਲੋਕ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ। ਪੁਲਸ ਹਮਲਾਵਰ ਦੀ ਤਲਾਸ਼ ਵਿਚ ਜੁੱਟ ਗਈ ਹੈ।ਵਾਉਟਵਾਟੋਸਾ ਪੁਲਸ ਮੁਖੀ ਮੁਤਾਬਕ 8 ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 

ਰਿਪੋਰਟਾਂ ਮੁਤਾਬਕ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਦੁਪਹਿਰ 3 ਵਜੇ ਇਹ ਗੋਲੀਬਾਰੀ ਹੋਈ। ਫਿਲਹਾਲ ਸ਼ਾਪਿੰਗ ਮਾਲ ਨੂੰ ਬੰਦ ਕਰ ਦਿੱਤਾ ਗਿਆ ਹੈ। ਪੁਲਸ ਨੂੰ ਲੋਕਾਂ ਵਲੋਂ ਦਿੱਤੇ ਗਏ ਬਿਆਨਾਂ ਮੁਤਾਬਕ ਹਮਲਾਵਰ ਗੋਰੇ ਰੰਗ ਦਾ 20 ਤੋਂ 30 ਕੁ ਸਾਲ ਦਾ ਨੌਜਵਾਨ ਹੈ, ਜੋ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋ ਗਿਆ। 


Related Posts

0 Comments

    Be the one to post the comment

Leave a Comment