ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
India

ਟਵਿੱਟਰ ਵੱਲੋਂ ਜੈਜ਼ੀ ਬੀ ਤੇ ਤਿੰਨ ਹੋਰਾਂ ਦੇ ਅਕਾਊਂਟ ਬੰਦ

    June-15-2021

ਕੇਂਦਰ ਸਰਕਾਰ ਦੀ ਕਾਨੂੰਨੀ ਮੰਗ ’ਤੇ ਟਵਿੱਟਰ ਨੇ ਭਾਰਤ ਵਿਚ ਪੰਜਾਬੀ ਗਾਇਕ ਜੈਜ਼ੀ ਬੀ, ਹਿਪ-ਹੌਪ ਕਲਾਕਾਰ ਐਲ-ਫ੍ਰੈਸ਼ ਤੇ ਹੋਰਾਂ ਦੇ ਟਵਿੱਟਰ ਅਕਾਊਂਟ ਬਲੌਕ ਕਰ ਦਿੱਤੇ ਹਨ। ਟਵਿੱਟਰ ਨੂੰ ਜੈਜ਼ੀ ਦੇ ਅਕਾਊਂਟ ਬਾਰੇ ਭਾਰਤ ਸਰਕਾਰ ਵੱਲੋਂ ਬੇਨਤੀ ਛੇ ਜੂਨ ਨੂੰ ਮਿਲੀ ਸੀ। ਚਾਰ ਹੋਰ ਅਕਾਊਂਟ ਬੰਦ ਕਰਨ ਦੀ ਮੰਗ ਵੀ ਕੀਤੀ ਗਈ ਸੀ। ਟਵਿੱਟਰ ਨੂੰ ਸਰਕਾਰ ਵੱਲੋਂ ਮਿਲੀ ਬੇਨਤੀ ਲਿਊਮਨ ਡੇਟਾਬੇਸ ਨਾਂ ਦੇ ਇਕ ਖੋਜ ਪ੍ਰਾਜੈਕਟ ਉਤੇ ਪ੍ਰਕਾਸ਼ਿਤ ਕੀਤੀ ਗਈ ਹੈ। ਜੈਜ਼ੀ ਦੇ ਅਕਾਊਂਟ ਨੂੰ ਖੋਲ੍ਹਣ ’ਤੇ ਉਸ ਉਤੇ ਲਿਖਿਆ ਆਉਂਦਾ ਹੈ ਕਿ ‘ਕਾਨੂੰਨੀ ਮੰਗ ਦੇ ਅਧਾਰ ’ਤੇ ਭਾਰਤ ਵਿਚ ਅਕਾਊਂਟ ਬਲੌਕ ਕੀਤਾ ਗਿਆ ਹੈ।’ ਟਵਿੱਟਰ ਦੇ ਬੁਲਾਰੇ ਨੇ ਕਿਹਾ ਕਿ ਜਦ ਵੀ ਕਾਨੂੰਨੀ ਅਧਾਰ ਉਤੇ ਕੋਈ ਬੇਨਤੀ ਆਉਂਦੀ ਹੈ ਤਾਂ ਉਸ ਨੂੰ ਟਵਿੱਟਰ ਆਪਣੇ ਨੇਮਾਂ ਉਤੇ ਸਥਾਨਕ ਕਾਨੂੰਨਾਂ ਦੇ ਹਿਸਾਬ ਨਾਲ ਦੇਖਦਾ ਹੈ ਤੇ ਕਾਰਵਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਟੈਂਟ ਟਵਿੱਟਰ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਇਸ ਨੂੰ ਹਟਾ ਦਿੱਤਾ ਜਾਂਦਾ ਹੈ। ਜੇ ਇਹੀ ਸਮੱਗਰੀ ਕਿਸੇ ਖੇਤਰ ਦੇ ਕਾਨੂੰਨੀ ਘੇਰੇ ਵਿਚ ਆਉਂਦੀ ਹੈ, ਪਰ ਟਵਿੱਟਰ ਦੇ ਨਿਯਮਾਂ ਦੀ ਉਲੰਘਣਾ ਨਹੀਂ ਹੁੰਦੀ ਤਾਂ ਪਲੈਟਫਾਰਮ ਭਾਰਤ ਵਿਚ ਅਕਾਊਂਟ ਬੰਦ ਕਰ ਸਕਦਾ ਹੈ। ਬੁਲਾਰੇ ਨੇ ਕਿਹਾ ਕਿ ਸਾਰੇ ਕੇਸਾਂ ਵਿਚ ਅਕਾਊਂਟ ਧਾਰਕ ਨੂੰ ਈ-ਮੇਲ ਕਰ ਕੇ ਜਾਣੂ ਕਰਵਾ ਦਿੱਤਾ ਜਾਂਦਾ ਹੈ ਤਾਂ ਕਿ ਉਸ ਨੂੰ ਪਤਾ ਰਹੇ ਕਿ ਅਕਾਊਂਟ ਕਾਨੂੰਨੀ ਤੌਰ ’ਤੇ ਮਿਲੇ ਹੁਕਮ ਤੋਂ ਬਾਅਦ ਬੰਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੈਜ਼ੀ ਬੀ ਪਿਛਲੇ ਕਾਫ਼ੀ ਸਮੇਂ ਤੋਂ ਲਗਾਤਾਰ ਕਿਸਾਨਾਂ ਦੀ ਹਮਾਇਤ ਵਿਚ ਟਵੀਟ ਕਰਦੇ ਰਹੇ ਹਨ। ਇਸੇ ਸਾਲ ਭਾਰਤ ਵਿਚ ਸਰਕਾਰ ਦੇ ਹੁਕਮਾਂ ਤੋਂ ਬਾਅਦ ਟਵਿੱਟਰ ਨੇ 500 ਤੋਂ ਵੱਧ ਅਕਾਊਂਟ ਮੁਅੱਤਲ ਕੀਤੇ ਹਨ ਤੇ ਕਈਆਂ ਤੱਕ ਪਹੁੰਚ ਬਲੌਕ ਕਰ ਦਿੱਤੀ ਹੈ। ਸਰਕਾਰ ਨੇ ਟਵਿੱਟਰ ਅਕਾਊਂਟ ਬੰਦ ਕਰਨ ਲਈ ਕਿਸਾਨ ਸੰਘਰਸ਼ ਨਾਲ ਜੁੜੀਆਂ ਗਲਤ ਸੂਚਨਾਵਾਂ ਤੇ ਭੜਕਾਊ ਕੰਟੈਂਟ ਦਾ ਹਵਾਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਟਵਿੱਟਰ ਤੇ ਕੇਂਦਰ ਸਰਕਾਰ ’ਚ ਵੱਖ-ਵੱਖ ਮੁੱਦਿਆਂ ’ਤੇ ਟਕਰਾਅ ਬਣਿਆ ਹੋਇਆ ਹੈ। ਸਰਕਾਰ ਨਵੇਂ ਆਈਟੀ ਨੇਮਾਂ ਦੀ ਪਾਲਣਾ ਕਰਨ ਬਾਰੇ ਸੋਸ਼ਲ ਮੀਡੀਆ ਕੰਪਨੀ ਨੂੰ ਚਿਤਾਵਨੀ ਵੀ ਦੇ ਚੁੱਕੀ ਹੈ।

Related Posts