ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
India

ਅੱਜ ਮਮਤਾ ਬੈਨਰਜੀ ਨੂੰ ਮਿਲਣਗੇ ਰਾਕੇਸ਼ ਟਿਕੈਤ

    June-15-2021

 ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ (Rakesh Tikait) ਕੋਲਕਾਤਾ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamta Banerjee ਨਾਲ ਮੁਲਾਕਾਤ ਕਰ ਰਹੇ ਹਨ। ਏਐਨਆਈ ਦੀ ਰਿਪੋਰਟ ਅਨੁਸਾਰ ਟਿਕੈਤ ਮਮਤਾ ਬੈਨਰਜੀ ਨਾਲ ਕਿਸਾਨੀ ਅੰਦੋਲਨ (Farmers Protest) ਦੀਆਂ ਭਵਿੱਖ 'ਚ ਵਿੱਢੀਆਂ ਜਾਣ ਵਾਲੀਆਂ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕਰਨਗੇ।


ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨੂੰ ਚੋਣਾਂ 'ਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਵੀ ਦੇਣਗੇ। ਟਿਕੈਤ ਨੇ ਬੰਗਾਲ ਚੋਣਾਂ ਵਿੱਚ ਮਮਤਾ ਬੈਨਰਜੀ ਲਈ ਚੋਣ ਪ੍ਰਚਾਰ ਵੀ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ।

Related Posts