ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਕਰੋਨਾ: ਨੇਪਾਲ ਵਿੱਚ ਟੀਕਾਕਰਨ ਮੁਹਿੰਮ ਮੁੜ ਸ਼ੁਰੂ

    June-15-2021

ਚੀਨ ਵੱਲੋਂ 1 ਮਿਲੀਅਨ ਡੋਜ਼ਾਂ ਮਿਲਣ ਤੋਂ ਬਾਅਦ ਨੇਪਾਲ ਨੇ ਆਪਣੀ ਰੁਕੀ ਹੋਈ ਕਰੋਨਾ ਟੀਕਾਕਰਨ ਮੁਹਿੰਮ ਮੁੜ ਸ਼ੁਰੂ ਕਰ ਦਿੱਤੀ ਹੈ। ਨੇਪਾਲ ਵੱਲੋਂ ਵੈਕਸੀਨ ਮੁਹੱਈਆ ਕਰਕਵਾਉਣ ਲਈ ਕੌਮਾਂਤਰੀ ਪੱਧਰ ’ਤੇ ਕਈ ਵਾਰ ਅਪੀਲ ਕੀਤੀ ਗਈ ਸੀ। ਵੈਕਸੀਨੇਸ਼ਨ ਕੇਂਦਰਾਂ ’ਤੇ 64 ਸਾਲ ਤੱਕ ਦੇ ਹਜ਼ਾਰਾਂ ਲੋਕ ਟੀਕਾ ਲਵਾਉਣ ਲਈ ਲਾਈਨਾਂ ਵਿੱਚ ਲੱਗੇ ਵਿਖਾਈ ਦਿੱਤੇ ਜਦਕਿ 60 ਤੋਂ 63 ਸਾਲ ਤੱਕ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਟੀਕੇ ਲਾਏ ਜਾਣਗੇ। 

ਜ਼ਿਕਰਯੋਗ ਹੈ ਕਿ ਨੇਪਾਲ ਵਿੱਚ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਨਵਰੀ ਵਿੱਚ ਸ਼ੁਰੂ ਹੋਈ ਸੀ, ਪਰ ਗੁਆਂਢੀ ਮੁਲਕ ਭਾਰਤ ਵਿੱਚ ਇੱਕਦਮ ਕਰੋਨਾ ਕੇਸਾਂ ਦੀ ਗਿਣਤੀ ਵਧਣ ਇਸ ਵੱਲੋਂ ਬਾਹਰਲੇ ਮੁਲਕਾਂ ਨੂੰ ਐਸਟਰਾਜ਼ੈਨੇਕਾ ਵੈਕਸੀਨ ਦੀ ਬਰਾਮਦ ਰੋਕ ਦੇਣ ਕਾਰਨ ਇਹ ਰੁਕ ਗਈ ਸੀ। 

Related Posts