ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Rashifal

ਜਾਣੋ ਅੱਜ ਦੀ ਰਾਸ਼ੀ

    June-15-2021

ਮੇਖ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਤਬੀਅਤ ’ਚ ਰੰਗੀਨੀ, ਜਿੰਦਾਦਿਲੀ , ਖੁਸ਼ਦਿਲੀ ਬਣੀ ਰਹੇਗੀ।

ਮਿਥੁਨ- ਸਮਾਂ ਉਲਝਣਾਂ-ਮੁਸ਼ਕਲਾਂ ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਕਰਕ- ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲੇਗਾ।

ਸਿੰਘ- ਆਪ ਆਪਣੀ ਭੱਜ-ਦੌੜ ਕਰ ਕੇ ਕਿਸੇ ਰਾਜਕੀ ਸਮੱਸਿਆ ਨੂੰ ਸੈਟਲ ਕਰਨ ’ਚ ਸਫਲ ਹੋ ਸਕਦੇ ਹੋ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੰਨਿਆ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।

ਤੁਲਾ- ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਕਰ ਕੇ ਤਬੀਅਤ ਕੁਝ ਕਮਜ਼ੋਰ ਅਤੇ ਅਪਸੈੱਟ ਜਿਹੀ ਰਹੇਗੀ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ।

ਬ੍ਰਿਸ਼ਚਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਰਿਸ਼ਤਿਆਂ ’ਚ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ।

ਧਨ- ਵਿਰੋਧ ਪੱਖ ਕਰ ਕੇ ਆਪ ਦਾ ਮਨ ਉਖੜਿਆ-ਉਖੜਿਆ ਅਤੇ ਅਸਥਿਰ ਜਿਹਾ ਰਹੇਗਾ, ਇਸ ਲਈ ਕਿਸੇ ਵੀ ਕੰਮ ਨੂੰ ਉਸ ਦੀ ਮੰਜ਼ਿਲ ਤਕ ਪਹੁੰਚਾਉਣ ਦੀ ਹਿੰਮਤ ਨਾ ਕਰ ਸਕੋਗੇ।

ਮਕਰ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਪਰ ਸੁਭਾਅ ’ਚ ਗੁੱਸੇ ਦਾ ਅਸਰ।                                                                                                                                                                                                                                                                                                                                                                        ਕੁੰਭ- ਜ਼ਮੀਨੀ ਕੰਮਾਂ ਲਈ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਆਪਣੀ ਕਿਸੇ ਬਾਧਾ ਮੁਸ਼ਕਲ ਨੂੰ ਹੱਲ ਕਰਨ ’ਚ ਕਾਮਯਾਬ ਹੋ ਸਕਦੇ ਹੋ।

ਮੀਨ- ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗ, ਵਿਰੋਧੀ ਕਮਜ਼ੋਰ ਰਹਿਣਗੇ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

Related Posts