ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Punjab

ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਵੱਲੋਂ ਅਸਤੀਫਾ

    June-15-2021

ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਪੱਤਰ ਵਿਚ ਗਿਆਨੀ ਮਾਨ ਸਿੰਘ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਇਸ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣ ਤੋ ਅਸਮਰਥਾ ਪ੍ਰਗਟਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਹ ਹਰਿਮੰਦਰ ਸਾਹਿਬ ਦੇ ਗ੍ਰੰਥੀ ਨਿਯੁਕਤ ਹੋਣ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਹੈੱਡ ਗ੍ਰੰਥੀ ਵੀ ਰਹਿ ਚੁੱਕੇ ਹਨ। 

Related Posts