ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Punjab

ਸ਼੍ਰੋਮਣੀ ਅਕਾਲੀ ਦਲ 15 ਜੂਨ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਦੇਵੇਗਾ ਧਰਨਾ

    June-15-2021

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਦੇਵੇਗਾ।ਸ਼੍ਰੋਮਣੀ ਅਕਾਲੀ ਦਲ ਇਹ ਵੀ ਮੰਗ ਕਰੇਗਾ ਕਿ ਕੌਮੀ ਸ਼ਾਹਮਾਰਗਾਂ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮਾਰਕੀਟ ਰੇਟ ਅਨੁਸਾਰ ਮੁੱਲ ਅਤੇ ਉਜਾੜਾ ਭੱਤਾ ਕਿਸਾਨਾਂ ਨੁੰ ਦਿੱਤਾ ਜਾਵੇ। ਪਾਰਟੀ ਨੇ ਕਿਹਾ ਕਿ ਉਹ ਐਕਸਪ੍ਰੈੱਸਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਲਈ ਕਿਸਾਨਾਂ ਨੂੰ ਘੱਟ ਮੁਆਵਜ਼ਾ ਦੇਣ ਦੇ ਮਾਮਲੇ ਵਿਚ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਨਾ ਬਦਲੀ ਅਤੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਾਂਗ ਨੀਤੀ ਨਾ ਅਪਣਾਈ ਤਾਂ ਫਿਰ ਪਾਰਟੀ ਸਰਕਾਰ ਖਿਲਾਫ਼ ਕਿਸਾਨਾਂ ਨਾਲ ਰੋਸ ਧਰਨੇ ਵਿਚ ਸ਼ਾਮਲ ਹੋਵੇਗੀ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਇਸ ਸੰਕੇਤਕ ਧਰਨੇ ਦੀ ਅਗਵਾਈ ਕਰਨਗੇ ਅਤੇ ਕੋਰ ਕਮੇਟੀ ਤੇ ਪੀ.ਏ.ਸੀ. ਮੈਂਬਰਾਂ, ਵਿਧਾਇਕਾਂ, ਜ਼ਿਲਾ ਪ੍ਰਧਾਨਾਂ ਤੇ ਯੂਥ ਅਹੁਦੇਦਾਰਾਂ ਸਮੇਤ ਧਰਨੇ ’ਚ ਸੀਨੀਅਰ ਆਗੂ ਸ਼ਾਮਲ ਹੋਣਗੇ।

ਉਨ੍ਹਾਂ ਕਿਹਾ ਕਿ ਵੈਕਸੀਨ ਘੁਟਾਲੇ ਅਤੇ ਫ਼ਤਿਹ ਕਿੱਟ ਘੁਟਾਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੈਰਾਨੀ ਵਾਲੀ ਗੱਲ ਹੈ ਕਿ ਚੁਣੀ ਹੋਈ ਸਰਕਾਰ ਤੇ ਇਸ ਦੇ ਮੈਂਬਰ ਮਹਾਮਾਰੀ ਵੇਲੇ ਲੋਕਾਂ ਦੀਆਂ ਤਕਲੀਫ਼ਾਂ ਤੋਂ ਮੁਨਾਫ਼ੇ ਕਮਾ ਰਹੇ ਹਨ। ਭਾਵੇਂ ਕਾਂਗਰਸ ਸਰਕਾਰ ਨੇ ਵੈਕਸੀਨ ਘੁਟਾਲੇ ਦੇ ਮਾਮਲੇ ਵਿਚ ਆਪਣੀ ਗਲਤੀ ਮੰਨੀ ਹੈ ਕਿ ਉਸਨੇ ਮੋਟਾ ਮੁਨਾਫਾ ਕਮਾ ਕੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਹੈ ਅਤੇ ਬਦਲੇ ਵਿਚ ਅੱਗੇ ਹਸਪਤਾਲਾਂ ਨੇ ਮੋਟਾ ਮੁਨਾਫ਼ਾ ਕਮਾਇਆ ਹੈ ਪਰ ਇਸ ਕੁਤਾਹੀ ਲਈ ਕਿਸੇ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਬਜਾਏ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਕੈ. ਅਮਰਿੰਦਰ ਸਿੰਘ ਉਨ੍ਹਾਂ ਦਾ ਬਚਾਅ ਕਰ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੂਆਂ ਵਲੋਂ ਨਿਆਂ ਦੀ ਮੰਗ ਕਰਦਿਆਂ ਦਿੱਤੇ ਸ਼ਾਂਤੀਪੂਰਨ ਤੇ ਲੋਕਤੰਤਰੀ ਧਰਨੇ ਲਈ ਸੀਨੀਅਰ ਅਕਾਲੀ ਆਗੂਆਂ ਖਿਲਾਫ਼ ਕੇਸ ਦਰਜ ਕਰ ਕੇ ਵਿਰੋਧੀ ਧਿਰ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀ ਦਲ ਇਸ ਤਰੀਕੇ ਦੀਆਂ ਹਰਕਤਾਂ ਨਾਲ ਦਬਾਇਆ ਨਹੀਂ ਜਾ ਸਕਦਾ ਤੇ ਜੇਕਰ ਘੁਟਾਲੇ ਦੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਤਾਂ ਫਿਰ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ।

Related Posts