ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਟਰੂਡੋ ਨੇ ਮੁਸਲਿਮ ਭਾਈਚਾਰੇ ਨਾਲ ਦੁੱਖ ਵੰਡਾਿੲਆ

    June-15-2021

ਇਕ ਪਿਕਅੱਪ ਟਰੱਕ ਹਮਲੇ ਵਿੱਚ ਇਕ ਪਰਵਾਸੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੋਈ ਮੌਤ ਨੇ ਕੈਨੇਡਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕੈਨੇਡਾ ਇਕ ਅਜਿਹਾ ਮੁਲਕ ਹੈ ਜਿੱਥੇ ਪਰਵਾਸੀਆਂ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕੀਤਾ ਜਾਂਦਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਘਟਨਾ ਦੀ ਆਲੋਚਨਾ ਕਰਦਿਆਂ ਇਸ ਨੂੰ ਇਕ ਨਫ਼ਰਤੀ ਅਪਰਾਧ ਕਰਾਰ ਦਿੱਤਾ, ਜਿਸ ਵਿਚ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ। ਹਾਦਸੇ ’ਚ ਸਿਰਫ਼ ਇਕ ਨੌਂ ਸਾਲਾ ਬੱਚਾ ਬਚਿਆ ਜੋ ਕਿ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਟਰੂਡੋ ਨੇ ਸੰਸਦ ਵਿਚ ਕਿਹਾ, ‘‘ਇਹ ਇਕ ਅਤਿਵਾਦੀ ਹਮਲਾ ਸੀ, ਜਿਸ ਨੂੰ ਨਸਲੀ ਨਫ਼ਰਤ ਕਰ ਕੇ ਅੰਜਾਮ ਦਿੱਤਾ ਗਿਆ। ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਕਿ ਇਸ ਦੇਸ਼ ਵਿਚ ਨਸਲਵਾਦ ਤੇ ਨਸਲੀ ਨਫ਼ਰਤ ਨਹੀਂ ਹੈ ਤਾਂ ਮੈਂ ਕਹਿਣਾ ਚਾਹਾਂਗਾ ਕਿ ਹਸਪਤਾਲ ਵਿਚ ਭਰਤੀ ਬੱਚੇ ਨੂੰ ਅਸੀਂ ਇਸ ਹਿੰਸਾ ਬਾਰੇ ਕੀ ਸਮਝਾਵਾਂਗੇ? ਅਸੀਂ ਪਰਿਵਾਰਾਂ ਨਾਨ ਅੱਖਾਂ ਮਿਲਾ ਕੇ ਇਹ ਕਿਵੇਂ ਕਹਿ ਸਕਾਂਗੇ ਕਿ ‘ਇਸਲਾਮ ਤੋਂ ਖ਼ੌਫ਼’ ਅਸਲੀਅਤ ਵਿਚ ਨਹੀਂ ਹੈ। ਹਿੰਸਾ ਦੀ ਕਾਇਰਾਨਾ ਤੇ ਕਰੂਰ ਘਟਨਾ ਵਿਚ ਉਕਤ ਪਰਿਵਾਰ ਦੀ ਜਾਨ ਲੈ ਲਈ ਗਈ। ਇਹ ਘਟਨਾ ਕੋਈ ਹਾਦਸਾ ਨਹੀਂ ਸੀ...ਐਤਵਾਰ ਨੂੰ ਜੋ ਹੋਇਆ ਉਸ ਨਾਲ ਕੈਨੇਡਾ ਦੇ ਲੋਕਾਂ ਵਿਚ ਨਾਰਾਜ਼ਗੀ ਹੈ ਅਤੇ ਕੈਨੇਡਾ ਦੇ ਮੁਸਲਿਮ ਲੋਕ ਡਰੇ ਹੋਏ ਹਨ।’’ ਇਸ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨੇ ਓਂਟਾਰੀਓ ’ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਮਿਲ ਕੇ ਮੰਦਭਾਗੀ ਘਟਨਾ ’ਤੇ ਅਫ਼ਸੋਸ ਜ਼ਾਹਿਰ ਕੀਤਾ।

Related Posts