ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਮਿਆਂਮਾਰ 'ਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ, 12 ਲੋਕਾਂ ਦੀ ਮੌਤ

    June-15-2021

ਮਿਆਂਮਾਰ ਵਿਚ ਹਵਾਈ ਸੈਨਾ ਦਾ ਇਕ ਜਹਾਜ਼ ਕਰੈਸ਼ ਹੋ ਗਿਆ। ਇਸ ਹਾਦਸੇ ਵਿਚ 12 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰਿਪੋਰਟ ਮੁਤਾਬਕ ਮ੍ਰਿਤਕਾਂ ਵਿਚ ਸੀਨੀਅਰ ਮਿਲਟਰੀ ਅਧਿਕਾਰੀ ਵੀ ਸ਼ਾਮਲ ਸਨ। ਜਹਾਜ਼ ਹਾਦਸਾ ਮਾਂਡਲੇ ਵਿਚ ਵਾਪਰਿਆ। ਸ਼ਹਿਰ ਦੇ ਦਮਕਲ ਵਿਭਾਗ ਨੇ ਇਸ ਦੀ ਜਾਣਕਾਰੀ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਮਾਂਡਲੇ ਖੇਤਰ ਦੇ ਪਾਇਨ ਊ ਲਵਿਨ ਵਿਚ ਇਕ ਬਿਜਲੀ ਅਤੇ ਇਸਪਾਤ ਪਲਾਂਟ ਵਿਚਕਾਰ 16 ਸੀਟਾਂ ਵਾਲਾ ਜਹਾਜ਼ ਕਰੈਸ਼ ਹੋਇਆ।ਇਕ ਸਥਾਨਕ ਵਿਅਕਤੀ ਨੇ ਦੱਸਿਆ ਕਿ ਇਸ ਘਟਨਾ ਵਿਚ ਜ਼ਮੀਨ 'ਤੇ 8 ਲੋਕ ਜ਼ਖਮੀ ਵੀ ਹੋਏ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਹਾਦਸੇ ਵਿਚ ਕਈ ਸੀਨੀਅਰ ਮਿਲਟਰੀ ਅਧਿਕਾਰੀਆਂ ਦੀ ਮੌਤ ਹੋਈ ਹੈ ਜੋ ਹਾਦਸੇ ਵੇਲੇ ਜਹਾਜ਼ ਵਿਚ ਸਵਾਰ ਸਨ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਰਾਜ ਪ੍ਰਸ਼ਾਸਨ ਪਰੀਸ਼ਦ ਦੇ ਸੂਚਨਾ ਦਲ ਦੇ ਮੇਜਰ ਜਨਰਲ ਜ਼ੌਅ ਮਿਨ ਟੁਨ ਨੇ ਦੱਸਿਆ ਕਿ ਇਸ ਜਹਾਜ਼ ਵਿਚ 16 ਲੋਕ ਸਵਾਰ ਸਨ। ਰਾਜਧਾਨੀ ਸ਼ਹਿਰ ਨੇ ਪਾਏ ਤਾਵ ਤੋਂ ਪਾਇਨ ਊ ਲਵਿਨ ਜਾ ਰਿਹਾ ਮਿਲਟਰੀ ਜਹਾਜ਼ ਕਰੀਬ 8 ਵਜੇ ਮਾਂਡਲੇ ਖੇਤਰ ਦੇ ਪਾਇਨ ਊ ਲਵਿਨ ਵਿਚ ਹਾਦਸਾਗ੍ਰਸਤ ਹੋ ਗਿਆ। ਮੇਜਰ ਨੇ ਦੱਸਿਆ ਕਿ ਹਾਲੇ ਤੱਕ ਜ਼ਖਮੀ ਹੋਏ ਲੋਕਾਂ ਦੀ ਸਹੀ ਗਿਣਤੀ ਦੀ ਜਾਣਕਾਰੀ ਨਹੀਂ ਮਿਲ ਪਾਈ ਹੈ ਪਰ ਮਾਂਡਲੇ ਦੇ ਦਮਕਲ ਵਿਭਾਗ ਨੇ ਦੱਸਿਆ ਹੈ ਕਿ ਇਸ ਹਾਦਸੇ ਵਿਚ 12 ਲੋਕਾਂ ਦੀ ਜਾਨ ਗਈ ਹੈ। ਜ਼ਖਮੀ ਲੋਕਾਂ ਨੂੰ ਇਲਾਜ ਲਈ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ।


Related Posts