ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Rashifal

ਜਾਣੋ ਅੱਜ ਦੀ ਰਾਸ਼ੀ

    July-27-2021

ਮੇਖ- ਸਿਤਾਰਾ ਸ਼ਾਮ ਤੱਕ ਕਮਜ਼ੋਰ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਮਹਿਸੂਸ ਹੋਵੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।


ਬ੍ਰਿਖ- ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਫਿਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ।


ਮਿਥੁਨ- ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਮਨੋਬਲ ’ਚ ਟੁੱਟਣ ਕਰ ਕੇ ਮਨ ਡਰਿਆ-ਡਰਿਆ ਜਿਹਾ ਰਹੇਗਾ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।


ਕਰਕ- ਰੁਕਾਵਟਾਂ, ਮੁਸ਼ਕਿਲਾਂ ਦੇ ਬਾਵਜੂਦ ਵੀ ਸ਼ਾਮ ਤੱਕ ਜਨਰਲ ਹਾਲਾਤ ਨਾਰਮਲ ਬਣੇ ਰਹਿਣਗੇ ਪਰ ਬਾਅਦ ’ਚ ਸਮਾਂ ਉਲਝਣਾਂ, ਪੇਚੀਦਗੀਆਂ ਵਾਲਾ ਬਣੇਗਾ।


ਸਿੰਘ- ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ਲਈ ਕਮਜ਼ੋਰ ਹੋਵੇਗਾ, ਇਸ ਲਈ ਕੋਈ ਵੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ,ਪਰ ਬਾਅਦ ’ਚ ਸਮਾਂ ਬਿਹਤਰ ਹਾਲਾਤ ਬਣਾਏਗਾ।


ਕੰਨਿਆ- ਸ਼ਾਮ ਤੱਕ ਕੰਮਕਾਜੀ ਸਾਥੀ, ਆਪ ਦੀ ਗੱਲ ਬੇਧਿਆਨੀ ਨਾਲ ਸੁਣਨਗੇ ਪਰ ਬਾਅਦ ’ਚ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਮਾਣ-ਯਸ਼ ਦੀ ਪ੍ਰਾਪਤੀ।


ਤੁਲਾ- ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਅਤੇ ਅਰਥ ਦਸ਼ਾ ਕਮਜ਼ੋਰ ਰੱਖਣ ਵਾਲਾ ਪਰ ਬਾਅਦ ’ਚ ਆਪ ਲਈ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ।


ਬ੍ਰਿਸ਼ਚਕ- ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਫਿਰ ਵੀ ਆਪ ਨੂੰ ਕੰਮਕਾਜੀ ਕੰਮ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ, ਸੁਭਾਅ ’ਚ ਗੁੱਸਾ ਬਣਿਆ ਰਹੇਗਾ।


ਧਨ- ਸਿਤਾਰਾ ਸ਼ਾਮ ਤੱਕ ਉਲਝਣਾਂ-ਮੁਸ਼ਕਿਲਾਂ, ਪੇਚੀਦਗੀਆਂ ਵਾਲਾ, ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।


ਮਕਰ- ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਟੈਨਸ਼ਨ, ਪ੍ਰੇਸ਼ਾਨੀ ਵਾਲਾ ਬਣੇਗਾ।


ਕੁੰਭ- ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ਲਈ ਕਮਜ਼ੋਰ ਬਣੇਗਾ, ਅਫਸਰਾਂ ਦੇ ਰੁਖ ’ਚ ਵੀ ਸਖਤੀ ਨਜ਼ਰ ਆਵੇਗੀ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।


ਮੀਨ- ਸ਼ਾਮ ਤੱਕ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਪਰ ਬਾਅਦ ’ਚ ਕੋਸ਼ਿਸ਼ਾਂ ਸਫਲ ਹੋਣਗੀਅਾਂ, ਮਾਣ-ਯਸ਼ ਦੀ ਪ੍ਰਾਪਤੀ।

Related Posts