ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Punjab

ਨਵਜੋਤ ਸਿੱਧੂ ਦਾ ਫਗਵਾੜਾ ਪੁੱਜਣ ’ਤੇ ਨਿੱਘਾ ਸਵਾਗਤ

    July-27-2021

ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਾਣ ਸਮੇਂ ਫਗਵਾੜਾ ਦੇ ਮੇਹਟਾਂ ਬਾਈਪਾਸ ’ਤੇ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਕੈਬਿਨੇਟ ਮੰਤਰੀ ਤੇ ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਸਿੱਧੂ ਦਾ ਕਾਫਿਲਾ ਫਗਵਾੜਾ ਪੁੱਜਦੇ ਹੀ ਮੇਹਟਾਂ ਬਾਈਪਾਸ ’ਤੇ ਨਾਅਰੇ ਲਗਾਏ ਗਏ ਤੇ ਢੋਲ ਦੀ ਥਾਪ ’ਤੇ ਭੰਗੜੇ ਪਾਏ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਉਨ੍ਹਾਂ ਫਗਵਾੜਾ ਦੇ ਟਕਸਾਲੀ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹਿਤਾਂ ’ਤੇ ਪਹਿਰਾਂ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਸਿੱਧੂ ਨੂੰ ਪ੍ਰਧਾਨ ਥਾਪਿਆ ਜਾਣ ਨਾਲ ਵਰਕਰਾਂ ’ਚ ਨਵੇਂ ਜੋਸ਼ ਦਾ ਸੰਚਾਰ ਹੋਇਆ ਹੈ। ਇਸ ਮੌਕੇ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਨੇ ਕਿਹਾ ਕਿ ਨਵਜੋਤ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਨਾਲ ਹਰ ਪਾਰਟੀ ਵਰਕਰ ਦਾ ਉਤਸ਼ਾਹ ਵਧਿਆ ਹੈ। ਸਿੱਧੂ ਦਾ ਸਵਾਗਤ ਕਰਨ ਵਾਲਿਆਂ ਵਿੱਚ ਸੀਨੀਅਰ ਆਗੂ ਹਰਜੀਤ ਸਿੰਘ ਪਰਮਾਰ, ਸਤਬੀਰ ਸਿੰਘ ਸਾਬੀ ਵਾਲੀਆ, ਅਵਤਾਰ ਸਿੰਘ ਸਰਪੰਚ ਪੰਡਵਾ, ਨਵਜਿੰਦਰ ਸਿੰਘ ਬਾਹੀਆ ਸ਼ਾਮਲ ਸਨ।

Related Posts