ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Punjab

ਵੱਖ-ਵੱਖ ਆਗੂਆਂ ਦੇ ਹੋਰਡਿੰਗਜ਼ ’ਚੋਂ ਕੈਪਟਨ ਆਊਟ, ਸਿੱਧੂ ਇਨ

    July-27-2021

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਘੋਸ਼ਿਤ ਕਰ ਦੇਣ ਉਪਰੰਤ ਕਾਂਗਰਸੀ ਆਗੂ ਧੜਿਆਂ ਵਿੱਚ ਵੰਡੇ ਹੋਏ ਦੇਖਣ ਨੂੰ ਮਿਲ ਰਹੇ ਹਨ। ਪਠਾਨਕੋਟ ਵਿਖੇ ਕਾਂਗਰਸੀ ਆਗੂਆਂ ਨੇ ਜੋ ਹੋਰਡਿੰਗ ਬਾਜ਼ਾਰ ਵਿੱਚ ਜਗ੍ਹਾ-ਜਗ੍ਹਾ ਲਗਾਏ ਹਨ, ਉਨ੍ਹਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਗਾਇਬ ਕਰ ਦਿੱਤੀ ਗਈ ਹੈ ਜਦ ਕਿ ਨਵਜੋਤ ਸਿੰਘ ਸਿੱਧੂ ਨੂੰ ਲੱਖ-ਲੱਖ ਵਧਾਈ ਦਰਸਾਈ ਗਈ ਹੈ।

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਭੂਤੀ ਸ਼ਰਮਾ ਅਤੇ ਕਾਂਗਰਸ ਸੇਵਾ ਦਲ ਦੇ ਚੇਅਰਮੈਨ ਗੁਲਸ਼ਨ ਕੁਮਾਰ ਵੱਲੋਂ ਜੋ ਹੋਰਡਿੰਗ ਲਗਾਏ ਗਏ ਹਨ, ਉਨ੍ਹਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੇ ਚਿੱਤਰਾਂ ਨੂੰ ਕੋਈ ਥਾਂ ਨਹੀਂ ਦਿੱਤੀ ਗਈ। ਇਸ ਨਾਲ ਅੱਜ ਸ਼ਹਿਰ ਅੰਦਰ ਸਾਰਾ ਦਿਨ ਚਰਚਾ ਚਲਦੀ ਰਹੀ ਅਤੇ ਲੋਕ ਕਿਆਸਅਰਾਈਆਂ ਲਗਾਉਂਦੇ ਨਜ਼ਰ ਆਏ ਕਿ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਚੇਅਰਮੈਨ ਵਿਭੂਤੀ ਸ਼ਰਮਾ ਵੀ ਪਠਾਨਕੋਟ ਸੀਟ ਤੋਂ ਉਮੀਦਵਾਰ ਦਾ ਚਾਹਵਾਨ ਬਣੇਗਾ। ਇਸੇ ਤਰ੍ਹਾਂ ਸ਼ਹਿਰ ’ਚ ਜੋ ਹੋਰ ਹੋਰਡਿੰਗ ਲਗਾਏ ਗਏ ਹਨ, ਉਹ ਪੇਡਾ ਦੇ ਸਾਬਕਾ ਚੇਅਰਮੈਨ ਸੰਜੀਵ ਮਲਹਨ ਅਤੇ ਕਾਂਗਰਸ ਪਾਰਟੀ ਦੇ ਜਨ ਪ੍ਰਚਾਰ ਸੈਲ ਦੇ ਸਕੱਤਰ ਵਿਕਾਸ ਕੁਮਾਰ ਵੱਲੋਂ ਲਗਾਏ ਗਏ ਹਨ ਅਤੇ ਉਨ੍ਹਾਂ ਹੋਰਡਿੰਗਾਂ ਵਿੱਚ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਦੀ ਜਗ੍ਹਾ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਦੀ ਫੋਟੋ ਲਗਾਈ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਊਟ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਇਲਾਵਾ ਪਾਰਟੀ ਹਾਈਕਮਾਨ ਮੈਡਮ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਚਿੱਤਰਾਂ ਨੂੰ ਜਗ੍ਹਾ ਦਿੱਤੀ ਗਈ ਹੈ।

Related Posts