ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Punjab

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਮੀਟਿੰਗ ਸੱਦੀ

    July-27-2021

ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਬੇਅਦਬੀ ਦੀਆਂ ਘਟਨਾਵਾਂ ਰੋਕਣ ਸਬੰਧੀ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਵਿਚਾਰ-ਵਟਾਂਰਾ ਕਰਨ ਲਈ 26 ਜੁਲਾਈ ਨੂੰ ਮੀਟਿੰਗ ਸੱਦੀ ਹੈ, ਜਿਸ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਭਾ, ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਦੌਰਾਨ ਉਨ੍ਹਾਂ ਨੇ ਅਕਾਲ ਤਖ਼ਤ ਨੇੜੇ ਖੁਦਾਈ ਦੌਰਾਨ ਮਿਲੇ ਪੁਰਾਤਨ ਇਮਾਰਤੀ ਢਾਂਚੇ ਨੂੰ ਨਿੱਜੀ ਜਾਇਦਾਦ ਦਾ ਹਿੱਸਾ ਦੱਸਿਆ ਹੈ।

ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਸਿੱਖ ਸੰਗਤ ਵਿਚ ਰੋਸ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 26 ਜੁਲਾਈ ਨੂੰ ਅਕਾਲ ਤਖ਼ਤ ਵਿੱਚ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਸਿੰਘ ਸਾਹਿਬਾਨ ਤੋਂ ਇਲਾਵਾ ਵੱਖ ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਪ੍ਰਤੀਨਿਧ ਸੱਦੇ ਜਾ ਰਹੇ ਹਨ। ਉਨ੍ਹਾਂ ਕੋਲੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸੁਝਾਅ ਲਏ ਜਾਣਗੇ। ਮਿਲੇ ਵੇਰਵਿਆਂ ਮੁਤਾਬਕ ਇਸ ਮੀਟਿੰਗ ਵਿੱਚ ਬਹਿਬਲ ਕਲਾਂ ਤੇ ਬਰਗਾੜੀ ਬੇਅਦਬੀ ਘਟਨਾ ਦੀ ਜਾਂਚ ਕਮੇਟੀ ਦੇ ਇੱਕ ਮੈਂਬਰ ਨੂੰ ਵੀ ਸੱਦਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਸਿੱਖ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਮੌਜੂਦ ਸਨ।

Related Posts