ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
India

ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਨਾ ਦੇਣ ਦੀ ਨਿਖੇਧੀ

    July-27-2021

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਬੀਕੇਯੂ ਲੱਖੋਵਾਲ ਦੇ ਸੂਬਾਈ ਆਗੂ ਪ੍ਰਸ਼ੋਤਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਬੀਕੇਯੂ ਡਕੌਂਦਾ ਦੇ ਸ਼ਹੀਦ ਹੋਏ ਕਾਰਕੁਨ ਸੁਖਦੇਵ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਬੱਲੂਆਣਾ ਜ਼ਿਲ੍ਹਾ ਬਠਿੰਡਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਟਿਕਰੀ ਹੱਦ ਦੀ ਕਮੇਟੀ ਨੇ ਰੋਸ ਜ਼ਾਹਰ ਕੀਤਾ ਕਿ ਕਿਸਾਨ ਹਮਾਇਤੀ ਅਖਵਾਉਣ ਵਾਲੀ ਕੇਂਦਰ ਸਰਕਾਰ ਨੇ ਮੌਨਸੂਨ ਸੈਸ਼ਨ ਦੌਰਾਨ ਸ਼ਹੀਦ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਵੀ ਨਹੀਂ ਰੱਖਿਆ।

ਆਗੂਆਂ ਨੇ ਦੱਸਿਆ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਮੁੱਖ ਮਾਰਗਾਂ ਉੱਪਰ ਮੋਰਚੇ ਲਾਈ ਬੈਠੇ ਕਿਸਾਨਾਂ ਨੂੰ ਲਗਾਤਾਰ ਪੈ ਰਹੇ ਮੀਂਹ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ 22 ਜੁਲਾਈ ਨੂੰ ਸੰਸਦ ਵੱਲ ਰੋਜ਼ਾਨਾ ਜਾਣ ਵਾਲੇ ਦੋ ਸੌ ਕਿਸਾਨਾਂ ਦੀਆਂ ਸੂਚੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਥਿਆਂ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਸੂਬਿਆਂ ਤੋਂ ਕਿਸਾਨ ਮੋਰਚੇ ਵਿੱਚ ਪਹੁੰਚ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨ ਸੰਸਦ ਨੂੰ ਮਨਜ਼ੂਰੀ ਨਾ ਮਿਲਣ ’ਤੇ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪਰਗਟ ਸਿੰਘ ਤਲਵੰਡੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇਸ ਮੌਕੇ ਅਮਰੀਕ, ਹਰਪ੍ਰੀਤ, ਜਸਬੀਰ ਨੱਤ, ਬਲਦੇਵ ਝਲੂਰ, ਜਸਪਾਲ, ਚੌਧਰੀ ਜੋਗਿੰਦਰ ਨੈਣ, ਸੁਖਚੈਨ ਰੱਤਾਖੇੜਾ, ਚੌਧਰੀ ਬਾਰੂ ਰਾਮ ਨੇ ਸੰਬੋਧਨ ਕੀਤਾ।

Related Posts