ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
India

ਪੈਗਾਸਸ ਮਾਮਲਾ: ਬੰਗਾਲ ਦੀਆਂ ਸਿਆਸੀ ਪਾਰਟੀਆਂ ਦੇ ਨਿਸ਼ਾਨੇ ’ਤੇ ਆਈ ਭਾਜਪਾ

    July-27-2021

ਪੈਗਾਸਸ ਸਪਾਈਵੇਅਰ ਰਾਹੀਂ ਦੇਸ਼ ਦੀਆਂ ਨਾਮਵਰ ਸ਼ਖ਼ਸੀਅਤਾਂ ਦੀ ਕਥਿਤ ਜਾਸੂਸੀ ਕਰਵਾਉਣ ਦੇ ਮਾਮਲੇ ’ਤੇ ਘਿਰੀ ਭਾਜਪਾ ਨੂੰ ਪੱਛਮੀ ਬੰਗਾਲ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਨਿਸ਼ਾਨੇ ’ਤੇ ਲਿਆ। ਤ੍ਰਿਣਮੂਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਵੀ ਉਨ੍ਹਾਂ ਵਿਅਕਤੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਕਥਿਤ ਜਾਸੂਸੀ ਕੀਤੀ ਗਈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅਗਲੀਆਂ ਲੋਕ ਸਭਾ ਚੋਣਾਂ ਦੌਰਾਨ ਇਸ ਤੋਂ ਬਿਹਤਰ ਸਰੋਤਾਂ ਨਾਲ ਲੈਸ ਹੋ ਕੇ ਆਉਣ। ਉਨ੍ਹਾਂ ਟਵੀਟ ਕੀਤਾ, ‘‘ਈਡੀ, ਸੀਬੀਆਈ, ਐੱਨਆਈਏ, ਆਈਟੀ, ਈਸੀਆਈ, ਭਾਜਪਾ ਬਾਹੂਬਲ ਅਤੇ ਪੈਗਾਸਸ ਵਰਗੇ ਸਹਿਯੋਗੀ ਹੋਣ ਦੇ ਬਾਵਜੂਦ ਅਮਿਤ ਸ਼ਾਹ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਆਪਣਾ ਚਿਹਰਾ ਨਹੀਂ ਬਚਾਅ ਸਕੇ। ਕ੍ਰਿਪਾ ਕਰਕੇ 2024 (ਲੋਕ ਸਭਾ ਚੋਣਾਂ) ਵਿੱਚ ਬਿਹਤਰ ਸਾਧਨਾਂ ਨਾਲ ਲੈਸ ਹੋ ਕੇ ਆਉਣਾ।’’  ਟੀਐੱਮਸੀ ਦੇ ਸੂਬਾ ਜਨਰਲ ਸਕੱਤਰ ਕੁਣਾਲ ਘੋਸ਼ ਨੇ ਕਿਹਾ ਕਿ ਇਸ ਤੋਂ ਭਾਜਪਾ ਦਾ ‘ਮਾਨਸਿਕ’ ਡਰ ਝਲਕ ਰਿਹਾ ਹੈ। ਸੀਪੀਐੱਮ ਪੋਲਿਟ ਬਿਊਰੋ ਨੇ ਬਿਆਨ ਰਾਹੀਂ ਕਿਹਾ ਕਿ ਭਾਜਪਾ ਸਰਕਾਰ ਨੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਕਾਂਗਰਸ ਦੇ ਲੋਕ ਸਭਾ ਮੈਂਬਰ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਦਾ ਮਸਲਾ ਹੈ। ਉਹ ਇਸ ਨੂੰ ਦੋਵੇਂ ਸਦਨਾ ਵਿੱਚ ਚੁੱਕਣਗੇ। 

Related Posts