ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਸਾਊਥ ਆਸਟਰੇਲੀਆ ’ਚ ਤਾਲਾਬੰਦੀ ਵਧਾਈ

    July-27-2021

ਸਾਊਥ ਆਸਟਰੇਲੀਆ ਦੇ ਸ਼ਹਿਰ ਐਡੀਲੇਡ ਦੇ ਉੱਤਰੀ ਇਲਾਕੇ ਵਿੱਚ ਕਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਦੇ ਜਨਤਕ ਥਾਵਾਂ ’ਤੇ ਵਿਚਰਨ ਮਗਰੋਂ ਸੂਬੇ ਵਿੱਚ ਛੇ ਦਿਨਾਂ ਲਈ ਤਾਲਾਬੰਦੀ ਹੋਰ ਵਧਾ ਦਿੱਤੀ ਗਈ ਹੈ। ਪ੍ਰੀਮੀਅਰ ਸਟੀਵਨ ਮਾਰਸ਼ਲ ਨੇ ਕਰੋਨਾ ਦੇ ਫੈਲਾਅ ਦੇ ਮੱਦੇਨਜ਼ਰ ਸੂਬੇ ਵਿੱਚ 6 ਦਿਨਾਂ ਲਈ ਮੁਕੰਮਲ ਤਾਲਾਬਾੰਦੀ ਦਾ ਐਲਾਨ ਕੀਤਾ ਹੈ। ਤਾਜ਼ਾ ਪਾਬੰਦੀਆਂ ਮੰਗਲਵਾਰ ਸ਼ਾਮ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਸਾਊਥ ਆਸਟਰੇਲੀਆ ਦੇ ਚੀਫ ਪਬਲਿਕ ਹੈਲਥ ਅਫਸਰ ਨਿਕੋਲਾ ਸੁਪਰੀਅਰ ਨੇ ਕਿਹਾ ਕਿ ਸੂਬੇ ਵਿੱਚ ਕਰੋਨਾ ਦੇ ਪੰਜ ਕੇਸ ਮਿਲੇ ਹਨ। ਉਨ੍ਹਾਂ ਸਾਰਿਆਂ ਨੇ ਜਨਮ ਦਿਨ ਦੀ ਇੱਕ ਪਾਰਟੀ ਵਿੱਚ ਵੀ ਸ਼ਿਰਕਤ ਕੀਤੀ ਸੀ। ਉਨ੍ਹਾਂ ਕਿਹਾ ਕਿ ਕਰੋਨਾ ਤੋਂ ਪ੍ਰਭਾਵਿਤ ਲੋਕਾਂ ਦਾ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਇਕਾਂਤਵਾਸ ਵਿੱਚ ਭੇਜੇ ਲਗਪਗ 3000 ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ। ਤਾਜ਼ਾ ਪਾਬੰਦੀਆਂ ਮੁਤਾਬਕ, ਸਾਊਥ ਆਸਟਰੇਲੀਆ ਵਿੱਚ ਦਿਨ ਦੀ ਤਾਲਾਬੰਦੀ ਦੌਰਾਨ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਜ਼ਰੂਰੀ ਵਸਤਾਂ ਲਈ ਬਾਜ਼ਾਰ ਜਾਣ ਦੀ ਆਗਿਆ ਹੈ। ਜਨਤਕ ਥਾਂਵਾਂ, ਘਰਾਂ ’ਚ ਪਾਰਟੀ ਕਰਨ ਅਤੇ ਮੇਲਿਆਂ ਆਦਿ ਇਕੱਠਾਂ ’ਤੇ ਸਖ਼ਤ ਪਾਬੰਦੀ ਲਾਈ ਗਈ ਹੈ ਅਤੇ ਘਰਾਂ ’ਚੋਂ ਬਾਹਰ ਨਿਕਲਣ ਮੌਕੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਸਾਊਥ ਆਸਟਰੇਲੀਆ ਵਿੱਚ ਤਾਲਾਬੰਦੀ ਦਾ ਐਲਾਨ ਹੋਣ ਮਗਰੋਂ ਲੋਕਾਂ ਨੇ ਵੱਡੇ ਪੱਧਰ ’ਤੇ ਖ਼ਰੀਦ ਕੀਤੀ। ਕਰੋਨਾ ਟੈਸਟ ਕਰਵਾਉਣ ਲਈ ਲੋਕਾਂ ਦੀਆਂ ਕੋਵਿਡ-19 ਟੈਸਟ ਕੇਂਦਰਾਂ ’ਤੇ ਲੰਮੀਆਂ ਕਤਾਰਾਂ ਹਨ।

ਜ਼ਿਕਰਯੋਗ ਹੈ ਕਿ ਆਸਟਰੇਲੀਆ ਦੇ ਸੂਬੇ ਵਿਕਟੋਰੀਆ ਨਿਊ ਸਾਊਥ ਵੇਲਜ਼ ਵਿੱਚ ਪਹਿਲਾਂ ਹੀ ਤਾਲਾਬੰਦੀ ਲੱਗੀ ਹੋਈ ਹੈ। ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ 78 ਕੇਸ ਮਿਲੇ ਹਨ। ਸੂਬੇ ਵਿੱਚ ਤਾਲਾਬੰਦੀ ਚਾਰ ਹਫ਼ਤੇ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸੇ ਤਰ੍ਹਾਂ ਵਿਕਟੋਰੀਆ ਵਿੱਚ ਕਰੋਨਾ ਦੇ 13 ਕੇਸ ਹਨ ਅਤੇ ਵਿਕਟੋਰੀਆ ਵਿੱਚ 27 ਜੁਲਾਈ ਤੱਕ ਤਾਲਾਬੰਦੀ ਹੈ।

Related Posts