ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਦਲੀਪ ਸਿੰਘ ਸੌਂਦ ਡਾਕਘਰ ਦਾ ਦੌਰਾ ਕੀਤਾ

    July-27-2021

ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕੈਲੀਫੋਰਨੀਆ ਦੀ ਯਾਤਰਾ ਦੌਰਾਨ ਪਹਿਲੇ ਭਾਰਤੀ-ਅਮਰੀਕੀ ਸੰਸਦ ਮੈਂਬਰ ਦਲੀਪ ਸਿੰਘ ਸੌਂਦ ਦੇ ਨਾਮ ਵਾਲੇ ਡਾਕਘਰ ਦਾ ਦੌਰਾ ਕੀਤਾ। ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਭਾਰਤੀ ਰਾਜਦੂਤ ਨੇ ਇਸ ਡਾਕਘਰ ਦਾ ਦੌਰਾ ਕੀਤਾ ਹੈ। ਸ੍ਰੀ ਸੌਂਦ 1956 ਤੋਂ 1962 ਤੱਕ ਤਿੰਨ ਵਾਰ ਸੰਸਦ ਦੇ ਪ੍ਰਤੀਨਿਧੀ ਸਦਨ ਦੇ ਮੈਂਬਰ ਚੁਣੇ ਗਏ। ਤੱਤਕਾਲੀ ਰਾਸ਼ਟਰਪਤੀ ਜਾਰਜ ਬੁਸ਼ ਨੇ 21 ਜੁਲਾਈ 2005 ਨੂੰ ਡਾਕਘਰ ਦਾ ਨਾਮ ਸ੍ਰੀ ਸੌਂਦ ਦੇ ਨਾਮ ’ਤੇ ਰੱਖਣ ਸਬੰਧੀ ਬਿੱਲ ’ਤੇ ਦਸਤਖਤ ਕੀਤੇ ਸਨ। ਉਸ ਮਗਰੋਂ ਡਾਕਘਰ ਦਾ ਨਾਮ ਬਦਲਿਆ ਗਿਆ।

Related Posts