ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਪੁਲਾੜ ਦੀ ਯਾਤਰਾ ਕਰ ਕੇ ਸੁਰੱਖਿਅਤ ਵਾਪਸ ਪਰਤੇ ਐਮਾਜ਼ੋਨ ਦੇ ਸੰਸਥਾਪਕ ਜੈੱਫ ਬੇਜੋਸ

    July-27-2021

ਈ ਕਾਮਰਸ ਕੰਪਨੀ ਐਮਾਜ਼ੋਨ ਦੇ ਸੰਸਥਾਪਕ ਜੈੱਫ ਬੇਜੋਸ ਆਪਣੇ ਸਾਥੀਆਂ ਨਾਲ ਪੁਲਾੜ ਦੀ ਸੈਰ ਕਰਕੇ ਧਰਤੀ ’ਤੇ ਪਰਤ ਆਏ ਹਨ। ਬੇਜੋਸ ਨਾਲ ਇਸ ਉਡਾਣ ਵਿਚ ਤਿੰਨ ਹੋਰ ਲੋਕ ਵੀ ਸਨ ਜੋ ਨਿਊ ਸ਼ੈਫਰਡ ਕਰੂਅ ਦਾ ਹਿੱਸਾ ਸਨ। ਇਨ੍ਹਾਂ ਵਿਚ ਬੇਜੋਸ ਦੇ ਭਰਾ ਮਾਰਕ ਬੇਜੋਸ, ਇਕ 82 ਸਾਲਾ ਪਾਇਲਟ ਤੇ ਐਵੀਏਸ਼ਨ ਸਕਿਓਰਿਟੀ ਇਨਵੈਸਟੀਗੇਟਰ ਵੈਲੀ ਫੰਕ ਤੇ 18 ਸਾਲਾ ਓਲੀਵਰ ਡੇਮੇਨ ਸ਼ਾਮਲ ਸਨ। ਆਪਣੀ ਇਸ ਯਾਤਰਾ ’ਚ ਬੇਜੋਸ ਨੇ 106 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ। ਉਹ ਕੁੱਲ 10 ਮਿੰਟ ਤਕ ਪੁਲਾੜ ਵਿਚ ਰਹੇ।

Related Posts