ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਕੈਨੇਡਾ ’ਚ ਤਿਰੰਗਾ ਕਾਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ’ਚ ਜਗਮੀਤ ਸਿੰਘ ਦਾ ਰਿਸ਼ਤੇਦਾਰ ਗ੍ਰਿਫ਼ਤਾਰ

    July-27-2021

ਕੈਨੇਡਾ ਦੀ ਪੁਲਸ ਨੇ ਗ੍ਰੇਟਰ ਟੋਰਾਂਟੋ ਏਰੀਏ ਵਿਚ 28 ਫਰਵਰੀ ਨੂੰ ਆਯੋਜਿਤ ਤਿਰੰਗਾ ਕਾਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਜੋਧਵੀਰ ਧਾਲੀਵਾਲ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੈਨੇਡਾ ਦੀ ਅੰਗਰੇਜੀ ਅਖ਼ਬਾਰ ਨੈਸ਼ਨਲ ਪੋਸਟ ਮੁਤਾਬਕ ਜੋਧਵੀਰ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਦਾ ਕਰੀਬੀ ਰਿਸ਼ਤੇਦਾਰ ਹੈ। ਜੋਧਵੀਰ ’ਤੇ ਇਕ ਵਿਖਾਵਾਕਾਰੀ ਨੂੰ ਧੱਕਾ ਮਾਰਨ ਦੀ ਵੀਡੀਓ ਸਾਹਮਣੇ ਆਈ ਸੀ। 

ਦੱਸਿਆ ਗਿਆ ਹੈ ਕਿ ਧਾਲੀਵਾਲ ਦਾ ਵਿਆਹ ਜਗਮੀਤ ਸਿੰਘ ਦੀ ਪਤਨੀ ਦੀ ਭੈਣ ਨਾਲ ਹੋਇਆ ਹੈ ਅਤੇ ਉਹ ਲਿਬਰਲ ਪਾਰਟੀ ਦੀ ਸਾਂਸਦ ਰੂਬੀ ਸਹੋਤਾ ਦਾ ਵੀ ਰਿਸ਼ਤੇਦਾਰ ਹੈ। ਇਸ ਤੋਂ ਪਹਿਲਾਂ ਬਰੈਂਪਟਨ ਦੇ 27 ਸਾਲਾ ਜਸਕਰਨ ਸਿੰਘ ਨੂੰ 5 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ’ਤੇ ਇਕ ਬੀਬੀ ’ਤੇ ਹਮਲਾ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।

Related Posts