ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਰਾਹਤ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਗੇ ਬਾਇਡਨ, ਹੈਰਿਸ ਅਤੇ ਹੋਰ ਆਗੂ

    July-27-2021

ਰਾਸ਼ਟਰਪਤੀ ਜੋਅ ਬਾੲਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਜੀਵਨ ਸਾਥੀ ਦੇਸ਼ ਦਾ ਦੌਰਾ ਕਰਕੇ ਕਰੋਨਾਵਾਇਰਸ ਨੂੰ ਹਰਾਉਣ ਅਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਜਾਰੀ ਕੀਤੇ ਗੲੇ 1.9 ਖ਼ਰਬ ਡਾਲਰ ਦੀ ਰਾਹਤ ਯੋਜਨਾ ਦੇ ਲਾਭ ਲੋਕਾਂ ਨੂੰ ਦੱਸਣਗੇ। ਵ੍ਹਾਈਟ ਹਾਊਸ ਵੱਲੋਂ ‘ਹੈਲਪ ਇਜ਼ ਹੇਅਰ’ ਨਾਮ ਦੇ ਰੋਡ ਸ਼ੋਅ ਕੀਤੇ ਜਾਣਗੇ। ਹੈਰਿਸ ਲਾਸ ਵੇਗਾਸ ’ਚ ਕੋਵਿਡ-19 ਟੀਕਾਕਰਨ ਵਾਲੇ ਕੇਂਦਰ ਜਦਕਿ ਪ੍ਰਥਮ ਮਹਿਲਾ ਜਿਲ ਬਾਇਡਨ ਨਿਊਜਰਸੀ ਦੇ ਐਲੀਮੈਂਟਰੀ ਸਕੂਲ ਦਾ ਦੌਰਾ ਕਰੇਗੀ। ਰਾਸ਼ਟਰਪਤੀ ਵੱਲੋਂ ਪੈਨਸਿਲਵੇਨੀਆ ਦੀ ਡੈਲਾਵੇਅਰ ਕਾਊਂਟੀ ’ਚ ਮੰਗਲਵਾਰ ਨੂੰ ਦੌਰਾ ਕਰਨ ਦੀ ਯੋਜਨਾ ਹੈ। ਬਾਇਡਨ ਅਤੇ ਹੈਰਿਸ ਸ਼ੁੱਕਰਵਾਰ ਨੂੰ ਇਕੱਠਿਆਂ ਅਟਲਾਂਟਾ ’ਚ ਨਜ਼ਰ ਆਉਣਗੇ। ਹੈਰਿਸ ਵੱਲੋਂ ਡੈਨਵਰ ’ਚ ਮੰਗਲਵਾਰ ਨੂੰ ਛੋਟੇ ਕਾਰੋਬਾਰੀਆਂ ਨਾਲ ਮੁਲਾਕਾਤ ਕੀਤੀ ਜਾਵੇਗੀ। ਵੈਕਸੀਨੇਸ਼ਨ ਕੇਂਦਰਾਂ, ਕਾਰੋਬਾਰੀ ਅਦਾਰੇ, ਸਕੂਲਾਂ ਅਤੇ ਹੋਰ ਥਾਵਾਂ ’ਤੇ ਲੋਕਾਂ ਨੂੰ ਅਮਰੀਕੀ ਰਾਹਤ ਯੋਜਨਾ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। 

Related Posts