ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਬਾਈਡਨ- ਜਿਨਸੀ ਸੋਸ਼ਣ ਦੇ ਦੋਸ਼ ਸਹੀ ਹੋਣ 'ਤੇ ਕੁਓਮੋ ਨੂੰ ਅਸਤੀਫਾ ਦੇ ਦੇਣਾ ਚਾਹੀਦੈ

    July-27-2021

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਨਿਊਯਾਰਕ ਦੇ ਗਵਰਨਰ ਐਂਡਰਿਊ ਕੁਓਮੋ ਖ਼ਿਲਾਫ਼ ਜਿਨਸੀ ਸੋਸ਼ਣ ਦੇ ਦੋਸ਼ਾਂ ਦੀ ਜਾਂਚ ਪਡ਼ਤਾਲ 'ਚ ਉਨ੍ਹਾਂ 'ਤੇ ਲੱਗੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ। ਜ਼ਿਕਰਯੋਗ ਹੈ ਕਿ ਨਿਊਯਾਰਕ ਸੂਬਿਆਂ ਦੇ ਅਟਾਰਨੀ ਜਨਰਲ ਲੇਟੀਟਿਓ ਜੇਮਸ ਨੇ ਪਿਛਲੇ ਦੋਸ਼ਾਂ 'ਚ ਇਕ ਜਾਂਚ ਲਈ ਵਕੀਲਾਂ ਦੀ ਇਕ ਟੀਮ ਦਾ ਗਠਨ ਕੀਤਾ। ਕੁਓਮੋ 'ਤੇ ਜਿਨਸੀ ਸੋਸ਼ਣ ਤੇ ਦੁਰਵਿਹਾਰ ਕਰ ਕੇ ਔਰਤਾਂ ਨੂੰ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।

ਏਬੀਸੀ ਨਿਊਜ਼ ਨਾਲ ਇਕ ਸਕਾਰਾਤਮਕ 'ਚ ਪੁੱਛਿਆ ਗਿਆ ਕਿ ਜੇਕਰ ਕੁਓਮੋ ਖ਼ਿਲਾਫ਼ ਚਲ ਰਹੀ ਜਾਂਚ 'ਚ ਦੋਸ਼ ਸਹੀ ਪਾਏ ਗਏ ਤਾਂ ਕੀ ਉਨ੍ਹਾਂ ਨੂੰ ਆਹੁਦਾ ਛੱਡ ਦੇਣਾ ਚਾਹੀਦਾ? ਬਾਇਡਨ ਨੇ ਕਿਹਾ, ਹਾਂ। ਨਾਲ ਹੀ ਬਾਈਡਨ ਨੇ ਮੁਕੱਦਮਾ ਦੀ ਗੱਲ ਕਹੀ। ਜ਼ਿਕਰਯੋਗ ਹੈ ਕਿ 63 ਸਾਲਾਂ ਕੁਓਮੋ ਤਿੰਨ ਬੇਟੀਆਂ ਦੇ ਬਾਪ ਹਨ ਤੇ ਉਹ ਤਲਾਕ ਲੈ ਚੁੱਕੇ ਹਨ। ਦੂਜੇ ਪਾਸੇ ਕੁਓਮੋ ਸਾਰੇ ਦੋਸ਼ਾਂ ਨੂੰ ਖਾਰਜ ਕਰਦੇ ਹੋਏ ਅਸਤੀਫਾ ਦੇਣ ਤੋਂ ਇਨਕਾਰ ਕਰ ਚੁੱਕੇ ਹਨ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਾਂਚ 'ਚ ਸਹਿਯੋਗ ਕਰਨਗੇ।

Related Posts