ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਅਮਰੀਕਾ 800 ਤੋਂ ਵੱਧ ਪੁਲਸ ਕਰਮਚਾਰੀਆਂ ਨੇ ਕੋਰੋਨਾ ਟੀਕਾ ਲਗਵਾਉਣ ਤੋਂ ਕੀਤਾ ਇਨਕਾਰ

    July-27-2021

ਪੁਲਸ ਵਿਭਾਗ ਅਨੁਸਾਰ 800 ਤੋਂ ਵੱਧ ਮੈਸੇਚਿਉਸੇਟਸ ਸਟੇਟ ਪੁਲਸ ਮੁਲਾਜ਼ਮਾਂ ਨੇ ਟੀਕਾਕਰਨ ਦੀ ਤਰਜੀਹ ਦੇ ਪਹਿਲੇ ਪੜਾਅ ਵਿੱਚ ਹੋਣ ਦੇ ਬਾਵਜੂਦ ਕੋਵਿਡ-19 ਟੀਕਾ ਪ੍ਰਾਪਤ ਕਰਨ ਤੋਂ ਇਨਕਾਰ ਕੀਤਾ ਹੈ। ਵਿਭਾਗ ਅਨੁਸਾਰ ਸਹੁੰ ਚੁੱਕੇ ਹੋਏ ਅਧਿਕਾਰੀਆਂ ਅਤੇ ਸਿਵਲ ਅਫਸਰਾਂ ਸਮੇਤ ਸੂਬੇ ਦੇ ਕੁੱਲ 845 ਪੁਲਸ ਅਧਿਕਾਰੀਆਂ ਨੇ ਰਾਜ ਦੇ ਪੁਲਸ ਕਲੀਨਿਕਾਂ 'ਤੇ ਇਹ ਟੀਕਾ ਲੈਣ ਤੋਂ ਇਨਕਾਰ ਕਰ ਦਿੱਤਾ। ਇਸੇ ਦੌਰਾਨ ਐਮ ਐਸ ਪੀ ਦੇ ਅਧਿਕਾਰੀਆਂ ਅਨੁਸਾਰ ਪੁਲਸ ਦੇ 2,002 ਮੈਂਬਰਾਂ ਨੇ ਵਿਭਾਗ ਦੇ ਕਲੀਨਿਕਾਂ ਵਿੱਚ ਕੋਰੋਨਾ ਵਾਇਰਸ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਵੀ ਕੀਤੀ ਹੈ। ਇਸ ਸੰਬੰਧੀ ਬੋਸਟਨ ਗਲੋਬ ਦੀ ਰਿਪੋਰਟ ਦੇ ਅਨੁਸਾਰ, ਰਾਜ ਵਿੱਚ ਟੀਕੇ ਲਈ ਝਿਜਕ ਇੱਕ ਅਹਿਮ ਮੁੱਦਾ ਹੈ। ਪਿਛਲੇ ਹਫਤੇ ਰਾਜ ਦੇ ਜੇਲ੍ਹ ਵਿਭਾਗ ਦੀ ਇੱਕ ਰਿਪੋਰਟ ਅਨੁਸਾਰ ਇਸ ਦੇ ਅੱਧੇ ਤੋਂ ਵੱਧ ਸਟਾਫ ਨੇ ਕੰਮ 'ਤੇ ਟੀਕਾ ਲਗਵਾਉਣ ਦੀ ਰਾਜ ਦੀ ਪੇਸ਼ਕਸ਼ ਤੋਂ ਇਨਕਾਰ ਕਰ ਦਿੱਤਾ ਹੈ।  

ਮੈਸੇਚਿਉਸੇਟਸ ਵਿੱਚ, 11 ਜਨਵਰੀ ਨੂੰ ਸ਼ੁਰੂ ਹੋਣ ਵਾਲੇ ਟੀਕਾਕਰਨ ਵਿੱਚ ਫਸਟ ਰਿਸਪਾਂਡਰਸ ਨੂੰ ਪਹਿਲ ਦਿੱਤੀ ਗਈ ਸੀ ਅਤੇ ਸੂਬੇ ਨੇ ਜਵਾਨਾਂ ਅਤੇ ਹੋਰ ਅਧਿਕਾਰੀਆਂ ਲਈ ਤਿੰਨ ਟੀਕਾਕਰਨ ਸਥਾਨਾਂ ਦੀ ਸਥਾਪਨਾ ਕੀਤੀ ਸੀ। ਜਨਤਕ ਸਿਹਤ ਵਿਭਾਗ ਦੀ ਤਾਜ਼ਾ ਕੋਰੋਨਾ ਟੀਕਾ ਰਿਪੋਰਟ ਅਨੁਸਾਰ ਮੈਸੇਚਿਉਸੇਟਸ ਵਿੱਚ ਸੋਮਵਾਰ ਤੱਕ ਤਕਰੀਬਨ 10 ਲੱਖ ਲੋਕਾਂ ਨੂੰ ਪੂਰੀ ਤਰ੍ਹਾਂ ਟੀਕੇ ਲਗਾਏ ਗਏ ਹਨ।


Related Posts