ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਦੱਖਣੀ ਕੈਲੀਫੋਰਨੀਆ 'ਚ ਪਟਾਕੇ ਚੱਲਣ ਨਾਲ ਹੋਇਆ ਵੱਡਾ ਧਮਾਕਾ, 2 ਲੋਕਾਂ ਦੀ ਮੌਤ

    July-27-2021

 ਵੱਡੇ ਧਮਾਕੇ ਵਿੱਚ ਦੋ ਵਿਅਕਤੀਆਂ ਅਤੇ ਇੱਕ ਕੁੱਤੇ ਦੀ ਮੌਤ ਹੋ ਗਈ ਹੈ। ਓਂਟਾਰੀਓ ਫਾਇਰ ਡਿਪਾਰਟਮੈਂਟ ਦੇ ਅਨੁਸਾਰ, ਅਧਿਕਾਰੀ ਦੁਪਹਿਰ 12:30 ਵਜੇ ਸੈਨ ਐਂਟੋਨੀਓ ਅਤੇ ਮੈਪਲ ਐਵੀਨਿਊ ਦੇ ਖੇਤਰ ਵਿੱਚ ਹੋਏ ਇੱਕ ਵਿਸਫੋਟ ਸੰਬੰਧੀ ਕਾਰਵਾਈ ਕਰਨ ਪਹੁੰਚੇ ਅਤੇ ਓਂਟਾਰੀਓ ਦੇ ਫਾਇਰ ਡਿਪਾਰਟਮੈਂਟ ਦੇ ਚੀਫ ਗੇਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਧਮਾਕੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ।ਗੇਕ ਅਨੁਸਾਰ ਇਸ ਹਾਦਸੇ ਵਿੱਚ ਇੱਕ ਘੋੜਾ ਅਤੇ ਇੱਕ ਕੁੱਤਾ ਵੀ ਜ਼ਖਮੀ ਹੋਏ, ਜਦਕਿ ਇੱਕ ਹੋਰ ਕੁੱਤਾ ਮ੍ਰਿਤਕ ਪਾਇਆ ਗਿਆ। ਗੇਕ ਨੇ ਘਟਨਾ ਸਥਾਨ 'ਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਟਾਕਿਆਂ ਦੇ ਫਟਣ ਕਾਰਨ ਇਹ ਹਾਦਸਾ ਵਾਪਰਿਆ ਪਰ ਇਹ ਤੁਰੰਤ ਸਪਸ਼ੱਟ ਨਹੀਂ ਹੋ ਸਕਿਆ ਕਿ ਉਨ੍ਹਾਂ ਦੇ ਫਟਣ ਦਾ ਕੀ ਕਾਰਨ ਹੈ।ਅਧਿਕਾਰੀਆਂ ਅਨੁਸਾਰ ਇਸ ਧਮਾਕੇ ਦੀ ਲਪੇਟ ਵਿੱਚ ਕਈ ਇਮਾਰਤਾਂ ਸ਼ਾਮਿਲ ਸਨ ਅਤੇ ਸੁਰੱਖਿਆ ਕਾਰਨਾਂ ਕਰਕੇ ਉਹਨਾਂ ਨੂੰ ਖਾਲੀ ਕਰਵਾਇਆ ਗਿਆ। ਸਥਾਨਕ ਨਿਵਾਸੀਆਂ ਅਨੁਸਾਰ ਧਮਾਕਾ ਇੰਨਾ ਜਬਰਦਸਤ ਸੀ ਕਿ ਇੱਕ ਵਾਰ ਨੇੜਲੇ ਘਰ ਕੰਬ ਗਏ ਸਨ। ਇਸ ਘਟਨਾ ਦੇ ਸੰਬੰਧ ਵਿੱਚ ਐਫ ਬੀ ਆਈ ਅਤੇ ਬੰਬ ਸਕੁਐਡ ਨੇ ਵੀ ਆਪਣੀ ਕਾਰਵਾਈ ਕੀਤੀ।


Related Posts