ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
International News

ਟਰੂਡੋ ਨੇ ਐਸਟ੍ਰਾਜ਼ੈਨੇਕਾ ਵੈਕਸੀਨ ਦੇ ਸੁਰੱਖਿਅਤ ਹੋਣ ਸੰਬੰਧੀ ਦਿਵਾਇਆ ਭਰੋਸਾ

    July-27-2021

ਜਰਮਨੀ, ਫਰਾਂਸ, ਇਟਲੀ ਤੇ ਸਪੇਨ ਵੱਲੋਂ ਵੀ ਸੋਮਵਾਰ ਨੂੰ ਹੋਰਨਾਂ ਯੂਰਪੀਅਨ ਦੇਸ਼ਾਂ ਵਾਂਗ ਇਸ ਦੀ ਵਰਤੋਂ ਰੋਕ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਸ ਵੈਕਸੀਨ ਬਾਰੇ ਇਹ ਚਰਚਾ ਆਮ ਹੈ ਕਿ ਖੂਨ ਦੇ ਥੱਕੇ ਜੰਮਣ ਕਾਰਨ ਇਸ ਦੀ ਵਰਤੋਂ ਸਹੀ ਨਹੀਂ। ਹਾਲਾਂਕਿ ਇਸ ਦੇ ਯੂਰਪੀਅਨ ਰੈਗੂਲੇਟਰਾਂ ਦਾ ਕਹਿਣਾ ਹੈ ਕਿ ਇਸ ਗੱਲ ਦੇ ਕੋਈ ਸਬੂਤ ਨਹੀਂ ਮਿਲੇ ਹਨ ਕਿ ਇਸ ਵੈਕਸੀਨ ਕਾਰਨ ਇਸ ਤਰ੍ਹਾਂ ਦੀ ਕੋਈ ਸਮੱਸਿਆ ਆਈ ਹੈ।  

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬੀਤੇ ਦਿਨ ਆਕਸਫੋਰਡ-ਐਸਟ੍ਰਾਜੈ਼ਨੇਕਾ ਕੋਵਿਡ-19 ਵੈਕਸੀਨ ਦੇ ਸੁਰੱਖਿਅਤ ਹੋਣ ਦਾ ਪੂਰਾ ਭਰੋਸਾ ਦਿਵਾਇਆ ਗਿਆ। ਟਰੂਡੋ ਨੂੰ ਇਹ ਭਰੋਸਾ ਇਸ ਲਈ ਵੀ ਦਿਵਾਉਣਾ ਪਿਆ ਕਿਉਂਕਿ ਕਈ ਯੂਰਪੀਅਨ ਦੇਸ਼ਾਂ ਵੱਲੋਂ ਸੁਰੱਖਿਆ ਦੀ ਚਿੰਤਾ ਕਰਦਿਆਂ ਇਸ ਵੈਕਸੀਨ ਦੀ ਵਰਤੋਂ 'ਤੇ ਰੋਕ ਲਗਾਈ ਜਾ ਰਹੀ ਹੈ। ਮਾਂਟਰੀਅਲ ਵਿਚ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਇਸ ਬਾਰੇ ਖੁਲਾਸਾ ਕੀਤਾ। 

Related Posts