International

PM ਮੋਦੀ ਨੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀ ਦਿੱਤੀ ਵਧਾਈ

    17 October 2020

ਅੱਜ ਤੋਂ ਨਰਾਤਿਆਂ ਦੀ ਸ਼ੁਰੂਆਤ ਹੋ ਗਈ ਹੈ। 9 ਦਿਨਾਂ ਵਿਚ ਮਾਂ ਦੁਰਗਾ ਦੇ 9 ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਨਰਾਤੇ ਦੇ ਇਸ ਪਾਵਨ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਨਰਾਤੇ ਦੇ ਪਹਿਲੇ ਦਿਨ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦਾ ਸੰਚਾਰ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਵਿਚ ਕਿਹਾ ਕਿ ਦੇਵੀ ਮਾਂ ਦੀ ਕ੍ਰਿਪਾ ਨਾਲ ਧਰਤੀ ਸੁਰੱਖਿਅਤ, ਸਿਹਤਮੰਦ ਅਤੇ ਖੁਸ਼ਹਾਲ ਰਹੇ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਰਾਤੇ ਦੇ ਪਹਿਲੇ ਦਿਨ ਮਾਂ ਸ਼ੈਲਪੁੱਤਰੀ ਨੂੰ ਪ੍ਰਣਾਮ। ਉਨ੍ਹਾਂ ਦੀ ਕ੍ਰਿਪਾ ਨਾਲ ਸਾਰੀ ਧਰਤੀ ਸੁਰੱਖਿਅਤ ਰਹੇ। ਉਨ੍ਹਾਂ ਦੇ ਆਸ਼ੀਰਵਾਦ ਨਾਲ ਗਰੀਬਾਂ ਅਤੇ ਵਾਂਝੇ ਲੋਕਾਂ ਦੀ ਜ਼ਿੰਦਗੀ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਮਿਲੇ। ਓਧਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਰਾਤੇ ਦੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਮਾਂ ਭਗਵਤੀ ਤੋਂ ਸਾਰਿਆਂ 'ਤੇ ਆਪਣੀ ਕ੍ਰਿਪਾ ਅਤੇ ਆਸ਼ੀਰਵਾਦ ਬਣਾ ਕੇ ਰੱਖਣ ਦੀ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਨਰਾਤੇ 'ਤਪ, ਸਾਧਨਾ ਅਤੇ ਸ਼ਕਤੀ ਉਪਾਸਨਾ' ਦਾ ਪ੍ਰਤੀਕ ਹੈ। ਨਰਾਤੇ ਦੇ ਪਾਵਨ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਜੈ ਮਾਤਾ ਦੀ।


Related Posts

0 Comments

    Be the one to post the comment

Leave a Comment