International

ਜਾਣੋ ਅੱਜ ਦਾ ਰਾਸ਼ੀਫਲ 

    26 June 2020

ਮੇਖ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸੋਚ-ਵਿਚਾਰ ’ਚ ਸਾਤਵਿਕਤਾ ਰਹੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰਨੀ ਸਹੀ ਰਹੇਗੀ। ਬ੍ਰਿਖ- ਸਿਤਾਰਾ ਧਨ ਹਾਨੀ-ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਮਨ ਵੀ ਡਿਸਟਰਬ ਜਿਹਾ ਰਹੇਗਾ। ਮਿਥੁਨ- ਸਿਤਾਰਾ ਧਨ ਲਾਭ ਵਾਲਾ, ਮਿੱਟੀ-ਰੇਤਾ-ਬੱਜਰੀ-ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ। ਕਰਕ- ਰਾਜਕੀ ਕੰਮਾਂ ’ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਦੁਸ਼ਮਣ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਹੀਂ ਸਕਣਗੇ। ਸਿੰਘ- ਜਨਰਲ ਸਿਤਾਰਾ ਸਟਰਾਂਗ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਕੰਮਾਂ ’ਚ ਧਿਆਨ, ਕੰਮਕਾਜੀ ਭੱਜ-ਦੌੜ ਅਤੇ ਪੈਠ ਬਣੀ ਰਹੇਗੀ। ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕੋਈ ਡਾਕੂਮੈਂਟ ਵੀ ਜਲਦਬਾਜ਼ੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ। ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਮਨ ਕੁਝ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ। ਬ੍ਰਿਸ਼ਚਕ- ਵਿਰੋਧੀਅਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਹੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ। ਧਨ- ਧਾਰਮਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ। ਮਕਰ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਉਲਝਣ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਵੀ ਹਰ ਪੱਖੋਂ ਆਪ ਹਾਵੀ-ਪ੍ਰਭਾਵੀ ਰਹੋਗੇ। ਕੁੰਭ- ਮਿੱਤਰਾਂ, ਸੱਜਣ-ਸਾਥੀਅਾਂ ਦੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਕਾਰੋਬਾਰੀ ਕੰਮਾਂ ’ਚ ਵੀ ਲਾਭ ਰਹੇਗਾ। ਮੀਨ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।

Related Posts

0 Comments

    Be the one to post the comment

Leave a Comment