International

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਨਾਲ ਸੰਗਤਾਂ ਦੇ ਮਨ ਨੂੰ ਮਿਲਦੀ ਹੈ ਸ਼ਾਂਤੀ

    05 June 2020

ਕੋਰੋਨਾ ਕਾਰਨ ਹੋਈ ਤਾਲਾਬੰਦੀ ਦੇ ਤਹਿਤ ਬੰਦ ਕੀਤੇ ਗਏ ਧਾਰਮਿਕ ਸਥਾਨਾਂ ਨੂੰ 8 ਜੂਨ ਤੋਂ ਮੁੜ ਖੋਲ੍ਹੇ ਜਾਣ ਦੇ ਸਰਕਾਰ ਵਲੋਂ ਲਏ ਗਏ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਵਾਗਤ ਕੀਤਾ ਗਿਆ। ਕਿਉਂਕਿ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਣ ਨਾਲ ਸੰਗਤਾਂ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਉਨ੍ਹਾਂ ਨੇ ਸੈਨੇਟੀਈਜ਼ਰ ਅਤੇ ਸੋਸ਼ਲ ਡਿਸਟੈਂਸ ਬਣਾ ਕੇ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ ਦੇ ਹਰੇਕ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਮੌਜੂਦ ਹਨ, ਜਿਨ੍ਹਾਂ ਵਲੋਂ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅੱਗੇ ਵੀ ਦਿੱਤਾ ਜਾਵੇਗਾ।

Related Posts

0 Comments

    Be the one to post the comment

Leave a Comment