BREAKING NEWS
sports news

ਹਾਕੀ ਇੰਡੀਆ ਰਾਸ਼ਟਰਮੰਡਲ ਖੇਡਾਂ ਤੋਂ ਨਹੀਂ ਹਟ ਸਕਦਾ: ਅਨੁਰਾਗ ਠਾਕੁਰ

by Editor     11-Oct-2021
latest news

Photo Credit:Wikipedia

ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਤੋਂ ਹਟਣ ਦਾ ਇਕਤਰਫ਼ਾ ਫ਼ੈਸਲਾ ਕਰਨ ਲਈ ਹਾਕੀ ਇੰਡੀਆ ਨੂੰ ਲੰਮੇ ਹੱਥੀਂ ਲੈਂਦੇ ਹੋਏ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਸ਼ਟਰੀ ਮਹਾਸੰਘ ਵੱਲੋਂ ਅਜਿਹਾ ਕੋਈ ਵੀ ਫ਼ੈਸਲਾ ਕਰਨ ਤੋਂ ਪਹਿਲਾਂ ਸਰਕਾਰ ਨਾਲ ਸਲਾਹ ਕਰਨਾ ਜ਼ਰੂਰੀ ਹੁੰਦਾ ਹੈ। ਠਾਕੁਰ ਨੇ ਕਿਹਾ ਕਿ ਦੇਸ਼ ਵਿਚ ਓਲੰਪਿਕ ਖੇਡਾਂ ਦਾ ਮੁੱਖ ਵਿੱਤੀ ਪੋਸ਼ਕ ਹੋਣ ਕਾਰਨ ਸਰਕਾਰ ਨੂੰ ਰਾਸ਼ਟਰੀ ਟੀਮ ਦੀ ਨੁਮਾਇੰਦਗੀ 'ਤੇ ਫ਼ੈਸਲਾ ਕਰਨ ਦਾ ਪੂਰਾ ਹੱਕ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਮੈਨੂੰ ਲਗਦਾ ਹੈ ਕਿ ਕਿਸੇ ਵੀ ਮਹਾਸੰਘ ਨੂੰ ਅਜਿਹਾ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ ਤੇ ਪਹਿਲਾਂ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਕਿਉਂਕਿ ਇਹ ਮਹਾਸੰਘ ਦੀ ਟੀਮ ਨਹੀਂ, ਰਾਸ਼ਟਰੀ ਟੀਮ ਹੈ।

Related Posts