BREAKING NEWS
sports news

ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਮੁਹਾਲੀ ’ਚ ਆਪਣਾ 100ਵਾਂ ਟੈਸਟ ਮੈਚ ਖੇਡਣਗੇ

by apna punjab media    02-Mar-2022
latest news

ਮੁਹਾਲੀ ਵਿਚ ਭਾਰਤ ਅਤੇ ਸ੍ਰੀਲੰਕਾ ਵਿਚਾਲੇ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਵਾਲਾ ਪਹਿਲਾ ਟੈਸਟ ਮੈਚ ਦਰਸ਼ਕਾਂ ਦੀ ਮੌਜੂਦਗੀ ਵਿਚ ਖੇਡਿਆ ਜਾਵੇਗਾ। ਇਹ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ 100ਵਾਂ ਟੈਸਟ ਮੈਚ ਹੋਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਬਿਆਨ ਵਿਚ ਕਿਹਾ ਕਿ ਕ੍ਰਿਕਟ ਪ੍ਰਸ਼ੰਸਕ ਕੋਹਲੀ ਨੂੰ 100ਵਾਂ ਟੈਸਟ ਮੈਚ ਖੇਡਣ ਦੇ ਇਤਿਹਾਸਕ ਪਲਾਂ ਦੇ ਗਵਾਹ ਬਣ ਸਕਦੇ ਹਨ। ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਇਸ ਟੈਸਟ ਮੈਚ ਦੌਰਾਨ ਸਟੇਡੀਅਮ ਦੀ ਸਮਰੱਥਾ ਦੇ 50 ਫ਼ੀਸਦ ਦਰਸ਼ਕਾਂ ਦੀ ਹਾਜ਼ਰੀ ਦੀ ਇਜਾਜ਼ਤ ਮਿਲ ਗਈ ਹੈ। ਸ਼ਾਹ ਨੇ ਕਿਹਾ, ‘‘ਭਾਰਤ ਅਤੇ ਸ੍ਰੀਲੰਕਾ ਵਿਚਾਲੇ ਮੁਹਾਲੀ ਦੇ ਪੰਜਾਬ ਕ੍ਰਿਕਟ ਸਟੇਡੀਅਮ ਵਿਚ ਹੋਣ ਵਾਲਾ ਪਹਿਲਾ ਟੈਸਟ ਮੈਚ ਖਾਲੀ ਸਟੇਡੀਅਮ ਵਿਚ ਨਹੀਂ ਖੇਡਿਆ ਜਾਵੇਗਾ। ਸੂਬਾ ਕ੍ਰਿਕਟ ਐਸੋਸੀਏਸ਼ਨ ਨੇ ਦਰਸ਼ਕਾਂ ਨੂੰ ਸਟੇਡੀਅਮ ਵਿਚ ਆਉਣ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਲਿਆ ਹੈ।

Related Posts

Global site tag (gtag.js) - Google Analytics