ਸ਼ੁੱਕਰਵਾਰ ਨੂੰ ਗੁਰੂ ਨਾਨਕ ਜੈਅੰਤੀ ਦੇ ਸ਼ੁਭ ਮੌਕੇ 'ਤੇ ਇਕ ਬਹੁਤ ਹੀ ਮਹੱਤਵਪੂਰਨ ਕਦਮ ਚੁੱਕਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਦੇਸ਼ ਦੇ ਕਈ ਹਿੱਸਿਆਂ ਵਿਚ ਕਈ ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਪੀਐੱਮ ਮੋਦੀ ਦੇ ਇਸ ਅਚਾਨਕ ਐਲਾਨ ਨੇ ਦੇਸ਼ ਵਾਸੀਆਂ ਨੂੰ ਹੈਰਾਨ ਕਰ ਦਿੱਤਾ ਹੈ ਇਸ ਦੌਰਾਨ ਪ੍ਰਤੀਕਿਰਿਆਵਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਇਹ ਇਕ ਅਜਿਹਾ ਮੁੱਦਾ ਸੀ ਜਿਸ 'ਤੇ ਕਈ ਬਾਲੀਵੁੱਡ ਹਸਤੀਆਂ ਵੀ ਸੋਸ਼ਲ ਮੀਡੀਆ ਰਾਹੀਂ ਲਗਾਤਾਰ ਆਪਣੀ ਰਾਏ ਜ਼ਾਹਰ ਕਰ ਰਹੀਆਂ ਸਨ ਤੇ ਕੁਝ ਲੋਕ ਇਸ ਦੇ ਹੱਕ ਵਿਚ ਜਾਂ ਵਿਰੋਧ ਵਿਚ ਬੋਲ ਰਹੀਆਂ ਸਨ। ਹੁਣ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਦੇ ਫੈਸਲੇ ਦੀ ਕੁਝ ਮਸ਼ਹੂਰ ਹਸਤੀਆਂ ਨੇ ਆਲੋਚਨਾ ਕੀਤੀ ਹੈ, ਜਦੋਂ ਕਿ ਕੁਝ ਨੇ ਇਸ ਦਾ ਸਵਾਗਤ ਕਰ ਰਹੇ ਹਨ।